15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਵਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਬਾਜਵਾ ਵਲੋਂ ਚੋਣ ਕਮਿਸ਼ਨ ਨੂੰ ਚਿੱਠੀ

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਗਰ ਨਿਗਮ ਚੋਣਾਂ ਦੌਰਾਨ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਦਿੱਤੇ ਗਏ ਧਮਕੀ ਭਰੇ ਬਿਆਨਾਂ ਦੀ ਨਿਖੇਧੀ ਕੀਤੀ ਹੈ | ਬਾਜਵਾ ਨੇ ਇਸ ਮਾਮਲੇ ਵਿਚ ਤੁਰੰਤ ਦਖਲ ਅਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰਾਜ ਚੋਣ ਕਮਿਸ਼ਨ ਨੂੰ ਚਿੱਠੀ ਲਿਖਦਿਆਂ ਕਿਹਾ ਕਿ ਅਜਿਹੇ ਬਿਆਨ 'ਆਪ' ਦਾ ਅਸਲੀ ਚਿਹਰਾ ਬੇਨਕਾਬ ਕਰਦੇ ਹਨ ਅਤੇ ਪੰਜਾਬ ਵਿਚ ਲੋਕਤੰਤਰ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਲਈ ਸਿੱਧਾ ਖਤਰਾ ਹਨ | ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਸ਼ੁਤਰਾਣਾ ਵਿਚ ਪੂਰੀ ਤਰ੍ਹਾਂ ਨਿਗਰਾਨ ਤਾਇਨਾਤ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਪੋਲਿੰਗ ਬੂਥ 'ਤੇ ਕਬਜ਼ੇ ਦੀ ਗੱਲ ਕਰਨ ਵਾਲੇ ਵਿਧਾਇਕ 'ਤੇ ਕਾਰਵਾਈ ਕੀਤੀ ਜਾਵੇ-ਵੜਿੰਗ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਤਿ੍ਤੀਆ ਸੌਪਾਨ ਸਕਾਉਟਿੰਗ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।