15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੋਲਿੰਗ ਬੂਥ 'ਤੇ ਕਬਜ਼ੇ ਦੀ ਗੱਲ ਕਰਨ ਵਾਲੇ ਵਿਧਾਇਕ 'ਤੇ ਕਾਰਵਾਈ ਕੀਤੀ ਜਾਵੇ-ਵੜਿੰਗ

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਤਰਾਣਾ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਉਹ ਜਨਤਕ ਤੌਰ 'ਤੇ ਇਹ ਕਹਿ ਰਹੇ ਹਨ ਕਿ ਜੇਕਰ ਲੋਕ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ, ਤਾਂ ਉਹ ਨਗਰ ਕੌਂਸਲ ਚੋਣਾਂ ਦੌਰਾਨ ਪੋਲਿੰਗ ਬੂਥ ਨੂੰ ਅੰਦਰੋਂ ਬੰਦ ਕਰ ਦੇਣਗੇ | ਵੜਿੰਗ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਤੇ ਸ਼ਰਮਨਾਕ ਗੱਲ ਹੈ ਅਤੇ ਪੰਜਾਬ ਵਿਚ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਹੈ | ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਪੂਰੀ ਜਾਂਚ ਕਰਵਾਈ ਜਾਵੇ ਅਤੇ ਇਸ 'ਚ ਸ਼ਾਮਿਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਰੂਸ ਦੀ ਜੰਗ ਦੌਰਾਨ ਗੁਆਚਿਆ ਪੰਜਾਬ ਦਾ ਇਕ ਹੋਰ ਨੌਜਵਾਨ ਸੰਤ ਸੀਚੇਵਾਲ ਨਾਲ ਮੁਲਾਕਾਤ ਕਰ ਕੇ ਪਰਿਵਾਰ ਵਲੋਂ ਮਦਦ ਦੀ ਗੁ... ਅਗਲੀ ਖ਼ਬਰ ਵਿਧਾਇਕ ਵਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਬਾਜਵਾ ਵਲੋਂ ਚੋਣ ਕਮਿਸ਼ਨ ਨੂੰ ਚਿੱਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।