15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਰੂਸ ਦੀ ਜੰਗ ਦੌਰਾਨ ਗੁਆਚਿਆ ਪੰਜਾਬ ਦਾ ਇਕ ਹੋਰ ਨੌਜਵਾਨ ਸੰਤ ਸੀਚੇਵਾਲ ਨਾਲ ਮੁਲਾਕਾਤ ਕਰ ਕੇ ਪਰਿਵਾਰ ਵਲੋਂ ਮਦਦ ਦੀ ਗੁਹਾਰ <br/>

ਅਜੀਤ ਡੈਸਕ 23-05-2026
ਮਲਸੀਆਂ (ਜਲੰਧਰ), 22 ਮਈ (ਸੁਖਦੀਪ ਸਿੰਘ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੂਸ ਦੀ ਫੌਜ 'ਚੋਂ ਪਿਛਲੇ 8 ਮਹੀਨਿਆਂ ਤੋਂ ਲਾਪਤਾ ਨੌਜਵਾਨ ਦਾ ਪਤਾ ਲਗਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਤੱਕ ਪਹੁੰਚ ਕੀਤੀ ਹੈ | ਅੰਮਿ੍ਤਸਰ ਜ਼ਿਲ੍ਹੇ ਦੀ ਰਹਿਣ ਵਾਲੀ ਨਵਦੀਪ ਕੌਰ ਨੇ ਨਿਰਮਲ ਕੁਟੀਆ ਵਿਖੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਉਸ ਦਾ ਪਤੀ ਹੀਰਾ ਸਿੰਘ ਅਕਤੂਬਰ 2024 'ਚ ਉਚੇਰੀ ਵਿਦਿਆ ਹਾਸਲ ਕਰਨ ਲਈ ਮਾਸਕੋ ਗਿਆ ਸੀ | ਉਥੇ ਅਗਸਤ 2025 'ਚ ਰੂਸ ਫੌਜ 'ਚ ਭਰਤੀ ਹੋ ਗਿਆ | ਭਰਤੀ ਕਰਨ ਸਮੇਂ ਕਿਹਾ ਗਿਆ ਸੀ ਕਿ 14 ਲੱਖ ਰੁਪਏ ਤੁਰੰਤ ਉਨ੍ਹਾਂ ਦੇ ਖਾਤੇ 'ਚ ਚਲੇ ਜਾਣਗੇ ਅਤੇ ਹਰ ਮਹੀਨੇ ਢਾਈ ਲੱਖ ਰੁਪਏ ਤਨਖਾਹ ਮਿਲਿਆ ਕਰੇਗੀ | ਨਵਦੀਪ ਕੌਰ ਨੇ ਦੱਸਿਆ ਕਿ 15 ਦਿਨਾਂ ਦੀ ਫੌਜ ਸਿਖਲਾਈ ਤੋਂ ਬਾਅਦ ਹੀਰਾ ਸਿੰਘ ਨੂੰ ਜੰਗ 'ਚ ਭੇਜ ਦਿੱੱਤਾ ਸੀ, ਜਦਕਿ ਉਸ ਦਾ ਪਤੀ ਮਾਨਸਿਕ ਤੌਰ 'ਤੇ ਜੰਗ ਵਾਸਤੇ ਤਿਆਰ ਹੀ ਨਹੀਂ ਸੀ ਕਿਉਂਕਿ ਫੌਜ 'ਚ ਭਰਤੀ ਹੋਣ ਸਮੇਂ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਹੀਰਾ ਸਿੰਘ ਕੋਲੋਂ ਸਿਰਫ਼ ਫੌਜ ਨੂੰ ਖਾਣਾ ਪਹੁੰਚਾਉਣਾ ਅਤੇ ਫੌਜੀਆਂ ਵਾਸਤੇ ਬੰਕਰ ਪੁੱਟਣ ਦਾ ਕੰਮ ਹੀ ਲਿਆ ਜਾਵੇਗਾ | ਪੀੜਤ ਨਵਦੀਪ ਕੌਰ ਨੇ ਦੱਸਿਆ ਕਿ ਸਤੰਬਰ-2025 'ਚ ਉਸ ਦੀ ਆਪਣੇ ਪਤੀ ਹੀਰਾ ਸਿੰਘ ਨਾਲ ਆਖਰੀ ਵਾਰ ਗੱਲ ਹੋਈ ਸੀ | ਹੁਣ ਜਦੋਂ 8 ਮਹੀਨੇ ਬੀਤ ਗਏ ਹਨ, ਉਨ੍ਹਾਂ ਦੀ ਕੋਈ ਗੱਲ ਨਹੀਂ ਹੋ ਰਹੀ | ਨਵਦੀਪ ਕੌਰ ਦਾ 6 ਸਾਲ ਦਾ ਵੱਡਾ ਲੜਕਾ ਅਜਿਹੀ ਬਿਮਾਰੀ ਤੋਂ ਪੀੜਤ ਹੈ ਕਿ ਨਾ ਬੋਲ ਸਕਦਾ ਹੈ, ਨਾ ਸੁਣ ਸਕਦਾ ਹੈ ਤੇ ਨਾ ਚੱਲ-ਫਿਰ ਸਕਦਾ ਹੈ | ਬਾਕੀ 2 ਬੱਚੇ ਬਹੁਤ ਛੋਟੇ ਹਨ |
ਸੰਤ ਸੀਚੇਵਾਲ ਨੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਿਆ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਵਦੀਪ ਕੌਰ ਨੂੰ ਦਿਲਾਸਾ ਦਿੱਤਾ ਕਿ ਰੂਸ ਫੌਜ 'ਚ ਲਾਪਤਾ ਹੋਏ ਉਸ ਦੇ ਪਤੀ ਦਾ ਪਤਾ ਲਗਵਾਉਣ ਲਈ ਵਿਦੇਸ਼ ਮੰਤਰੀ ਤੇ ਮਾਸਕੋ ਵਿਚਲੇ ਭਾਰਤੀ ਦੂਤਾਵਾਸ ਨਾਲ ਸੰਪਰਕ 'ਚ ਰਹਿਣਗੇ | ਪ੍ਰਧਾਨ ਮੰਤਰੀ ਰਾਹਤ ਫੰਡ 'ਚੋਂ ਬੀਮਾਰ ਬੱਚੇ ਦੇ ਇਲਾਜ ਦਾ ਪ੍ਰਬੰਧ ਕਰਵਾਇਆ ਜਾਵੇਗਾ | ਸੀਚੇਵਾਲ ਨੇ ਕਿਹਾ ਕਿ ਛੋਟੇ ਬੱਚੇ ਜਿੱਥੇ ਤੱਕ ਵੀ ਪੜ੍ਹਨਾ ਚਾਹੁੰਣਗੇ, ਉਥੇ ਤੱਕ ਪੜ੍ਹਾਈ ਕਰਵਾਈ ਜਾਵੇਗੀ |

ਪਿਛਲੀ ਖ਼ਬਰ ਕੇਂਦਰ ਆਰ.ਬੀ.ਆਈ. ਦੇ ਅਸਾਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਪੋਲਿੰਗ ਬੂਥ 'ਤੇ ਕਬਜ਼ੇ ਦੀ ਗੱਲ ਕਰਨ ਵਾਲੇ ਵਿਧਾਇਕ 'ਤੇ ਕਾਰਵਾਈ ਕੀਤੀ ਜਾਵੇ-ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।