14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੇਪਰਾਂ ਵਿਚੋਂ ਨੰਬਰ ਘੱਟ ਆਉਣ 'ਤੇ 15 ਸਾਲ ਦੇ ਬੱਚੇ ਵਲੋਂ ਖੁਦਕੁਸ਼ੀ

ਅਜੀਤ ਡੈਸਕ 24-05-2026

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੇਪਰਾਂ ਵਿਚੋਂ ਨੰਬਰ ਘੱਟ ਆਉਣ 'ਤੇ ਇਕ 15 ਸਾਲ ਦੇ ਬੱਚੇ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਕਰਮਜੀਤ ਸਿੰਘ ਵਾਸੀ ਦੁਰਗਾਪੁਰੀ ਵਜੋਂ ਹੋਈ ਹੈ | ਜਾਂਚ ਅਧਿਕਾਰੀ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਪਿਛਲੇ ਦਿਨੀਂ 10ਵੀਂ ਦੇ ਆਏ ਨਤੀਜੇ ਵਿਚੋਂ ਕਰਮਜੀਤ ਸਿੰਘ ਦੇ ਨੰਬਰ ਘੱਟ ਆਏ ਸਨ, ਜਿਸ ਕਾਰਨ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਸੀ | ਉਸ ਨੇ ਬੀਤੀ ਸ਼ਾਮ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਉਸ ਦਾ ਪਿਤਾ ਆਟੋ ਚਲਾਉਂਦਾ ਹੈ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਪਤਨੀ ਤੋਂ ਦੁਖੀ ਫ਼ੌਜੀ ਵਲੋਂ ਲਾਈਵ ਹੋ ਕੇ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।