18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ਮੀਨੀ ਵਿਵਾਦ ਦੇ ਚੱਲਦਿਆਂ ਚਾਚੇ ਦਾ ਕਤਲ

ਅਜੀਤ ਡੈਸਕ 24-05-2026

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੌੜਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਭਤੀਜੇ ਵਲੋਂ ਆਪਣੇ ਚਾਚੇ ਦੇ ਸਿਰ ਵਿਚ ਡੰਡੇ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਕੇਸ ਦਰਜ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਹਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਜੌੜਾ ਨੇ ਬਿਆਨ ਦਰਜ ਕਰਵਾਏ ਕਿ ਅਸੀਂ 3 ਭਰਾ ਹਾਂ। ਮੇਰੇ ਦੋਵੇਂ ਭਰਾ ਲਵਪ੍ਰੀਤ ਤੇ ਜੋਰਾਵਰ ਸਿੰਘ ਵਿਦੇਸ਼ ਰਹਿੰਦੇ ਹਨ। ਮੈਂ ਆਪਣੇ ਭਰਾਵਾਂ ਦੀ ਸਾਂਝੀ ਜ਼ਮੀਨ ਵਿਚ ਆਪਣੇ ਪਿਤਾ ਦੇ ਨਾਲ ਖੇਤੀਬਾੜੀ ਦਾ ਕੰਮ ਕਰਦਾ ਹਾਂ। 23 ਮਈ ਸੁਰਜੀਤ ਸਿੰਘ ਨੇ ਸਾਡੇ ਘਰ ਦੇ ਦਰਵਾਜੇ ਅੱਗੇ ਮੇਰੇ ਪਿਤਾ ਨੂੰ ਬਾਂਹਾ ਤੋਂ ਫੜਿਆ ਹੋਇਆ ਸੀ ਅਤੇ ਉਸ ਦੀ ਪਤਨੀ ਹਰਜੀਤ ਕੌਰ ਜਿਸ ਦੇ ਹੱਥ ਵਿਚ ਡਾਂਗ ਸੀ ਨੇ ਡਾਂਗ ਦਾ ਵਾਰ ਮੇਰੇ ਪਿਤਾ ਦੇ ਸਿਰ ਵਿਚ ਕੀਤਾ, ਜਿਸ ਨਾਲ ਮੇਰਾ ਪਿਤਾ ਜ਼ਮੀਨ 'ਤੇ ਡਿੱਗ ਪਿਆ ਅਤੇ ਡਿੱਗੇ ਪਏ ਦੇ ਸੁਰਜੀਤ ਸਿੰਘ ਨੇ ਕਾਫੀ ਲੱਤਾਂ ਮਾਰੀਆਂ। ਮੇਰੇ ਵਲੋਂ ਸਵਾਰੀ ਦਾ ਪ੍ਰਬੰਧ ਕਰਕੇ ਆਪਣੇ ਪਿਤਾ ਬਲਬੀਰ ਸਿੰਘ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਸਟੀ ਹਸਪਤਾਲ ਤਰਨ ਤਾਰਨ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਮੇਰੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਡੀ.ਐੱਸ.ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਮ੍ਰਿਤਕ ਬਲਬੀਰ ਸਿੰਘ ਦੇ ਭਤੀਜੇ ਸੁਰਜੀਤ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਖਿਲਾਫ਼ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਹਿੱਤ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗਾਂ ਕਰਾਈਆਂ <br/> ਅਗਲੀ ਖ਼ਬਰ ਮਾੜੀ ਆਰਥਿਕ ਸਥਿਤੀ ਕਾਰਨ ਪਿੰਡ ਉਗੋਕੇ ਦੇ ਨੌਜਵਾਨ ਨੇ ਲਿਆ ਫਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।