23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਿਰੋਧੀ ਧਿਰਾਂ ਨੇ ਨਗਰ ਕੌਂਸਲ ਚੋਣਾਂ ਦਾ ਮਾਹੌਲ ਵਿਗਾੜਨ ਦਾ ਮਾੜਾ ਯਤਨ ਕੀਤਾ-ਹਰਪਾਲ ਸਿੰਘ ਚੀਮਾ <br/>

ਅਜੀਤ ਡੈਸਕ 27-05-2026

ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿਤ, ਕਰ, ਆਬਕਾਰੀ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਕੰਮ ਬਹੁਤ ਵਧੀਆ ਢੰਗ ਨਾਲ ਸਿਰੇ ਚੜਿ੍ਹਆ ਹੈ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਨ੍ਹਾਂ ਚੋਣਾਂ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਲਈ ਵਿਰੋਧੀ ਧਿਰਾਂ ਨੇ ਮਾੜੀ ਭੂਮਿਕਾ ਨਿਭਾਈ ਹੈ | ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਨ ਬਣਾਈ ਬੈਠੇ ਹਨ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਬਣਾਇਆ ਜਾਵੇ ਤੇ ਇਹ ਗੱਲ ਵਿਰੋਧੀ ਧਿਰਾਂ ਨੂੰ ਹਜ਼ਮ ਨਹੀਂ ਹੋਈ | ਨਤੀਜੇ ਵਜੋਂ ਇਨ੍ਹਾਂ ਲੋਕਾਂ ਵਲੋਂ ਵੱਖ-ਵੱਖ ਚੋਣ ਕੇਂਦਰਾਂ 'ਤੇ ਗੁੰਡਾਗਰਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਸਨ | ਇਸ ਸੈਮੀਫਾਇਲ ਵਿਚੋਂ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਸਫਲਤਾ ਹਾਸਲ ਹੋ ਰਹੀ ਹੈ ਜਿਸ ਦੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਭੂਮਿਕਾ ਹੋਵੇਗੀ |

ਪਿਛਲੀ ਖ਼ਬਰ ਪੰਜਾਬ ਵਿਚ ਦੋ ਦਿਨ ਸਰੀਰ ਸਾੜਨ ਵਾਲੀ ਲੂ ਚੱਲਣ ਦੀ ਚਿਤਾਵਨੀ ਮਾਲਵਾ ਖੇਤਰ ਸਭ ਤੋਂ ਵੱਧ ਰਹੇਗਾ ਗਰਮੀ ਦੀ ਮਾਰ ਹੇਠ <b... ਅਗਲੀ ਖ਼ਬਰ ਨਿਗਮ ਚੋਣਾਂ ਵਿਚ ਹੋ ਰਹੀ ਹਿੰਸਾ ਸਰਕਾਰ ਦੀ ਨਾਕਾਮੀ ਦਾ ਸਬੂਤ-ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।