15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੇਂਦਰ ਸਰਕਾਰ ਦੇ ਰਾਜ ਵਿਚ ਭਾਰਤੀ ਆਰਥਿਕਤਾ ਲਗਾਤਾਰ ਹੋ ਰਹੀ ਕਮਜ਼ੋਰ-ਹਰਪਾਲ ਸਿੰਘ ਚੀਮਾ <br/>

ਅਜੀਤ ਡੈਸਕ 28-05-2026
ਚੰਡੀਗੜ੍ਹ 27 ਮਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ¢ ਉਨ੍ਹਾਂ ਕਿਹਾ ਕਿ ਭਾਜਪਾ ਦੇ 12 ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ¢ ਜਾਰੀ ਕੀਤੇ ਇੱਕ ਬਿਆਨ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ¢ ਉਨ੍ਹਾਂ ਕਿਹਾ ਕਿ ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ¢ ਉਨ੍ਹਾਂ ਟਿੱਪਣੀ ਕੀਤੀ ਕਿ ਭੂਗੋਲਿਕ ਅਤੇ ਆਬਾਦੀ ਦੋਵਾਂ ਪੱਖੋਂ ਭਾਰਤ ਨਾਲੋਂ ਬਹੁਤ ਛੋਟਾ ਦੇਸ਼ ਅੱਗੇ ਲੰਘਣ ਵਿੱਚ ਕਾਮਯਾਬ ਰਿਹਾ ਹੈ, ਜਦੋਂ ਕਿ ਭਾਜਪਾ ਸਰਕਾਰ ਆਰਥਿਕ ਮੁੱਦਿਆਂ 'ਤੇ ਜਵਾਬਦੇਹੀ ਤੋਂ ਲਗਾਤਾਰ ਭੱਜ ਰਹੀ ਹੈ¢ ਪ੍ਰਧਾਨ ਮੰਤਰੀ ਮੋਦੀ ਨੂੰ ਹੁਣ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਕਿਵੇਂ ਸੰਭਾਲਣ ਦੀ ਯੋਜਨਾ ਬਣਾ ਰਹੇ ਹਨ¢ ਵਿੱਤ ਮੰਤਰੀ ਨੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਰਿਸਕ ਬਫਰ ਨਾਲ ਜੁੜੇ ਹਾਲ ਹੀ ਦੇ ਫੈਸਲੇ 'ਤੇ ਵੀ ਕੇਂਦਰ ਨੂੰ ਸਵਾਲ ਘੇਰੇ ਵਿਚ ਲਿਆ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ 1 ਤੇ 2 ਜੂਨ ਨੂੰ ਰਾਜਪਾਲ ਪੰਜਾਬ ਦੇ ਨਾਂਅ ਦਿੱਤਾ ਜਾਵੇਗਾ ਮੰਗ ਪੱਤਰ <b... ਅਗਲੀ ਖ਼ਬਰ ਦੋ ਮਹੀਨਿਆਂ 'ਚ ਜਾਰੀ ਕੀਤੀ ਜਾਵੇਗੀ ਪੰਚਾਇਤ ਸਕੱਤਰਾਂ ਦੀ ਤਨਖ਼ਾਹ ਪੰਜਾਬ ਦੇ ਪੇਂਡੂ ਵਿਕਾਸ ਸਕੱਤਰ ਨੇ ਹਾਈ ਕੋਰਟ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।