15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੰਜਾਬੀਆਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਮੁੜ ਜਤਾਇਆ ਭਰੋਸਾ-ਸੁਖਬੀਰ ਸਿੰਘ ਬਾਦਲ <br/>

ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਪ੍ਰੋ. ਅਵਤਾਰ ਸਿੰਘ)–ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰੀ ਧੱਕੇਸ਼ਾਹੀ ਅਤੇ ਸਰਕਾਰੀ ਦਬਾਅ ਦੇ ਬਾਵਜੂਦ ਲੋਕਾਂ ਨੇ ਅਕਾਲੀ ਦਲ ਅਤੇ ਇਸ ਦੇ ਸਮਰਥਕ ਉਮੀਦਵਾਰਾਂ 'ਤੇ ਭਰੋਸਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸਪੱਸ਼ਟ ਕਰਦੇ ਹਨ ਕਿ ਪੰਜਾਬ ਦੇ ਲੋਕ ਹਾਲਾਤ ਨੂੰ ਬਰੀਕੀ ਨਾਲ ਦੇਖ ਰਹੇ ਹਨ ਅਤੇ ਆਪਣਾ ਫੈਸਲਾ ਖੁਦ ਕਰ ਰਹੇ ਹਨ | ਸੁਖਬੀਰ ਸਿੰਘ ਬਾਦਲ ਨੇ ਚੋਣ ਨਤੀਜਿਆਂ ਨੂੰ ਲੋਕ ਭਾਵਨਾਵਾਂ ਦਾ ਪ੍ਰਗਟਾਵਾ ਦੱਸਦਿਆਂ ਕਿਹਾ ਕਿ ਸਰਕਾਰੀ ਤੰਤਰ ਦੀ ਕਥਿਤ ਦੁਰਵਰਤੋਂ, ਨਾਮਜ਼ਦਗੀ ਪੱਤਰ ਰੱਦ ਕਰਨ ਦੀਆਂ ਘਟਨਾਵਾਂ ਅਤੇ ਵਿਰੋਧੀ ਪੱਖ ਨੂੰ ਦਬਾਉਣ ਦੇ ਦੋਸ਼ਾਂ ਦੇ ਬਾਵਜੂਦ ਅਕਾਲੀ ਦਲ ਅਤੇ ਇਸ ਨਾਲ ਜੁੜੇ ਉਮੀਦਵਾਰਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਹੱਕਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਮਹੱਤਵ ਦਿੰਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਇਹ ਨਤੀਜੇ ਆਉਣ ਵਾਲੇ ਸਮੇਂ ਦੀ ਸਿਆਸੀ ਦਿਸ਼ਾ ਨੂੰ ਵੀ ਪ੍ਰਭਾਵਿਤ ਕਰਨਗੇ |


ਪਿਛਲੀ ਖ਼ਬਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਰਮਦਾਸ ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਵੱਡੀ ਜਿੱਤ- ਕੁਲਦੀਪ ਸਿੰਘ ਧਾਲੀਵਾਲ <br/> ਅਗਲੀ ਖ਼ਬਰ ਕਾਂਗਰਸ ਨੇ ਮਜ਼ਬੂਤੀ ਨਾਲ ਕੀਤਾ ਮੁਕਾਬਲਾ- ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।