14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਡੀ.ਐਮ. ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ ਹਾਈ ਕੋਰਟ ਪਹੁੰਚੀ ਸੀ.ਬੀ.ਆਈ. ਜਾਂਚ ਦੀ ਮੰਗ, ਪੰਜਾਬ ਸਰਕਾਰ ਨੂੰ ਨੋਟਿਸ <br/>

ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਸੰਦੀਪ ਕੁਮਾਰ ਮਾਹਨਾ)– ਚਰਚਿਤ ਡੀ.ਐਮ. ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਹੁਣ ਜਾਂਚ ਨੂੰ ਲੈ ਕੇ ਨਵਾਂ ਕਾਨੂੰਨੀ ਮੋੜ ਆ ਗਿਆ ਹੈ | ਮਿ੍ਤਕ ਦੀ ਪਤਨੀ ਓਪਿੰਦਰ ਕੌਰ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਸਮੇਤ ਹੋਰ ਸੰਬੰਧਿਤ ਪੱਖਾਂ ਨੂੰ ਨੋਟਿਸ ਜਾਰੀ ਕਰਦੇ ਹੋਏ 16 ਜੁਲਾਈ ਤੱਕ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ | ਓਪਿੰਦਰ ਕੌਰ ਨੇ ਆਪਣੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਂਅ ਮਾਮਲੇ ਵਿਚ ਆਏ ਹਨ, ਉਹ ਪ੍ਰਭਾਵਸ਼ਾਲੀ ਹਨ, ਇਸ ਲਈ ਪੰਜਾਬ ਪੁਲਿਸ ਨਿਰਪੱਖ ਅਤੇ ਸੁਤੰਤਰ ਜਾਂਚ ਕਰਨ ਵਿਚ ਸਮਰੱਥ ਨਹੀਂ ਹੈ | ਸੁਣਵਾਈ ਦੌਰਾਨ ਹਾਈ ਕੋਰਟ ਨੇ ਪਟੀਸ਼ਨ ਵਿਚ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਅਤੇ ਹੋਰ ਪੱਖਾਂ ਨੂੰ ਨੋਟਿਸ ਜਾਰੀ ਕੀਤਾ | ਅਦਾਲਤ ਨੇ ਸਾਰੇ ਪੱਖਾਂ ਨੂੰ 16 ਜੁਲਾਈ ਤੱਕ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ | ਹੁਣ ਅਗਲੀ ਸੁਣਵਾਈ ਦੌਰਾਨ ਸੂਬਾ ਸਰਕਾਰ ਨੂੰ ਦੱਸਣਾ ਹੋਵੇਗਾ ਕਿ ਮਾਮਲੇ ਦੀ ਮੌਜੂਦਾ ਜਾਂਚ ਕਿਸ ਹਾਲਤ ਵਿਚ ਹੈ ਅਤੇ ਸੀ.ਬੀ.ਆਈ. ਜਾਂਚ ਦੀ ਮੰਗ 'ਤੇ ਉਸ ਦਾ ਕੀ ਰੁਖ਼ ਹੈ |



ਪਿਛਲੀ ਖ਼ਬਰ ਮੌੜ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਤੇ ਕਾਂਗਰਸ ਨੇ ਜਿੱਤੀਆਂ 6-6 ਸੀਟਾਂ <br/> ਅਗਲੀ ਖ਼ਬਰ ਪੰਜਾਬ 'ਚ ਪਾਣੀ ਦੀ ਸੰਭਾਲ ਲਈ ਸਮੂਹਿਕ ਹੰਭਲੇ ਦੀ ਲੋੜ-ਡਾ. ਕੂਕਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।