15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 2 ਜੂਨ ਤੋਂ-ਡਾ: ਇੰਦਰਜੀਤ ਕੌਰ <br/>

ਅਜੀਤ ਡੈਸਕ 31-05-2026
ਅੰਮਿ੍ਤਸਰ, 30 ਮਈ (ਜਸਵੰਤ ਸਿੰਘ ਜੱਸ)-ਗੁਰੂ ਨਗਰੀ 'ਚ ਲਾਵਾਰਸਾਂ, ਪਾਗਲਾਂ, ਅਪਾਹਿਜਾਂ, ਬਜੁਰਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਵਿਸ਼ਵ ਭਰ ਵਿਚ ਪ੍ਰਸਿੱਧ ਸਮਾਜ ਸੇਵੀ ਸੰਸਥਾ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ 122ਵਾਂ ਜਨਮ ਦਿਹਾੜਾ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵਲੋਂ 2 ਤੋਂ 4 ਜੂਨ ਦੌਰਾਨ ਉਤਸ਼ਾਹ ਸਹਿਤ ਸਥਾਨਕ ਪਿੰਗਲਵਾੜਾ ਮੁੱਖ ਬ੍ਰਾਂਚ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਗਲਵਾੜਾ ਸੰਸਥਾ ਦੇ ਮੌਜੂਦਾ ਮੁਖੀ ਬੀਬੀ ਡਾ: ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਾਲ ਦੇ ਸਾਰੇ ਸਮਾਗਮ 100 ਸਾਲਾਂ ਵਾਤਾਵਰਨ ਜਾਗਰੂਕ ਸ਼ਤਾਬਦੀ ਨੂੰ ਸਮਰਪਿਤ ਹੋਣਗੇ | ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਸਮਾਗਮਾਂ ਦੀ ਸ਼ੁਰੂਆਤ 2 ਜੂਨ ਨੂੰ ਭਗਤ ਜੀ ਦੇ ਜਨਮ ਦਿਨ ਨੂੰ ਸਮਰਪਿਤ ਪਿੰਗਲਵਾੜਾ ਪਰਿਵਾਰ ਵਲੋਂ ਸੈਮੀਨਾਰ ਨਾਲ ਕੀਤੀ ਜਾਵੇਗੀ, ਜਿਸ ਦੌਰਾਨ ਸਵੇਰੇ 10 ਤੋਂ 2 ਵਜੇ ਤੱਕ 'ਗੁਰਮਤਿ ਵਿਚਾਰਧਾਰਾ ਦੀ ਰੌਸ਼ਨੀ ਵਿਚ ਕੁਦਰਤ ਦੀ ਸੰਭਾਲ' ਵਿਸ਼ੇ 'ਤੇ ਡਾ. ਸਵਰਾਜਬੀਰ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪੱਤਰਕਾਰ ਹਮੀਰ ਸਿੰਘ, ਦਵਿੰਦਰ ਸ਼ਰਮਾ ਅਤੇ ਜਸਕੀਰਤ ਸਿੰਘ ਆਦਿ ਵਿਦਵਾਨ ਵਾਤਾਵਰਨ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਨਗੇ ਤੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਇਸ ਸੈਮੀਨਾਰ ਦੀ ਪ੍ਰਧਾਨਗੀ ਕਰਨਗੇ | ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ-ਪ੍ਰਧਾਨ, ਮੁਖਤਾਰ ਸਿੰਘ ਆਨਰੇਰੀ ਸਕੱਤਰ, ਮਾਸਟਰ ਰਾਜਬੀਰ ਸਿੰਘ, ਯੋਗੇਸ਼ ਸੂਰੀ, ਤਿਲਕ ਰਾਜ, ਹਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਲ ਖ਼ਾਲਸਾ ਵਲੋਂ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਦਾ ਸੱਦਾ ਅਗਲੀ ਖ਼ਬਰ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਸੋਲਰ ਪ੍ਰਾਜੈਕਟਾਂ ਦੀ ਰਫ਼ਤਾਰ ਮੱਠੀ ਪੈਣ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।