17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ-ਐਡਵੋਕੇਟ ਧਾਮੀ

ਅਜੀਤ ਡੈਸਕ 31-05-2026
ਅੰਮਿ੍ਤਸਰ, 30 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚਿਆਂ ਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਰਵਾਇਤੀ ਸ਼ਸਤਰਾਂ ਨੂੰ ਜ਼ਬਤ ਕੀਤੇ ਜਾਣ ਨੂੰ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ | ਜਾਰੀ ਬਿਆਨ ਵਿਚ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਕੀਤਾ ਹੈ | ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਰਜ ਕੀਤੇ ਅਜਿਹੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਸ਼ਾਮਲਾਟ ਜ਼ਮੀਨਾਂ ਦੀ ਬੋਲੀ ਦਾ ਮਾਮਲਾ ਪਟਿਆਲਾ ਜ਼ਿਲੇ੍ਹ ਦੇ 17 ਪੰਚਾਇਤ ਸਕੱਤਰ ਕੀਤੇ ਮੁਅੱਤਲ <br/> ਅਗਲੀ ਖ਼ਬਰ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।