17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਜਾਬ ਸਰਕਾਰ ਨੇ ਮੈਗਾ ਪੀ. ਟੀ. ਐਮ. ਕਰਵਾ ਕੇ ਸਿੱਖਿਆ ਵਿਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਅਜੀਤ ਡੈਸਕ 31-05-2026
ਚੰਡੀਗੜ੍ਹ, 30 ਮਈ (ਅਜੀਤ ਬਿਊਰੋ)-ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ | 'ਸਿੱਖਿਆ ਦਾ ਮਹਾਂ ਜਸ਼ਨ' ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ 'ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ | ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਿਤ ਧਿਰਾਂ ਦੀ ਸਾਂਝੀ ਸਫਲਤਾ ਦੇ ਸਨਮਾਨ ਵਿਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ | ਇਸਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇ.ਈ.ਈ. ਕੁਆਲੀਫਾਇਰਜ਼ ਸਮੇਤ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ ਤੇ ਸਰਟੀਫਿਕੇਟ ਵੰਡੇ ਗਏ | ਇਸ ਸਫ਼ਲਤਾ ਨੂੰ ਬਰਕਰਾਰ ਰੱਖਣ ਵਿਚ ਮੁੱਖ ਭਾਗੀਦਾਰਾਂ ਵਜੋਂ ਮਾਪਿਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਅਤੇ ਪੇਰੈਂਟਸ ਵਰਕਸ਼ਾਪ ਵਿਚ 20 ਲੱਖ ਤੋਂ ਵੱਧ ਮਾਪੇ ਸ਼ਾਮਿਲ ਹੋਏ |
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਮਿ੍ਤਕ ਦੇ ਪਿਓ ਤੇ ਭਰਾ ਦੀ ਪਹਿਲਾਂ ਹੀ ਨਸ਼ਿਆ ਕਾਰਨ ਹੋ ਚੁੱਕੀ ਹੈ ਮੌਤ ਅਗਲੀ ਖ਼ਬਰ 20 ਲੱਖ ਤੋਂ ਵੱਧ ਮਾਪਿਆਂ ਨੇ 'ਸਿੱਖਿਆ ਦਾ ਮਹਾਂ ਜਸ਼ਨ' ਵਿਚ ਕੀਤੀ ਸ਼ਮੂਲੀਅਤ-ਹਰਜੋਤ ਸਿੰਘ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।