23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਅੱਜ <br/>

ਅਜੀਤ ਡੈਸਕ 31-05-2026
ਬਾਬਾ ਬਕਾਲਾ ਸਾਹਿਬ, 30 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਕੁਝ ਵਿਵਾਦਤ ਮੱਦਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਜਥੇਬੰਦੀਆਂ ਦੇ ਸੂਬਾ ਸਰਕਾਰ ਨਾਲ ਚੱਲ ਰਹੇ ਟਕਰਾਅ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਅੱਜ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ ਜਿਸਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਸਥਾਨਕ ਲੰਗਰ ਹਾਲ ਵਾਲੇ ਸਥਾਨ ਉਪਰ ਸਜਾਏ ਗਏ ਵਿਸ਼ਾਲ ਪੰਡਾਲ ਦਾ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਨਰਲ ਪ੍ਰਬੰਧਕ ਵਿਜੈ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਇਜ਼ਾ ਲਿਆ | ਇਸ ਮੌਕੇ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਗੁਰਵਿੰਦਰ ਸਿੰਘ ਮਥਰੁਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਸੁਖਬੀਰ ਸਿੰਘ ਮੀਤ ਸਕੱਤਰ, ਗੁਰਨਾਮ ਸਿੰਘ ਸਕੱਤਰ, ਭਾਈ ਸਤਿੰਦਰ ਸਿੰਘ ਬਾਜਵਾ ਮੈਨੇਜਰ ਅੰਮਿ੍ਤਸਰ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਅਮਰਜੀਤ ਸਿੰਘ ਅਕਾਊਟਾੈਟ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸ: ਜਗਤਾਰ ਸਿੰਘ (ਸ਼੍ਰੋਮਣੀ ਕਮੇਟੀ), ਹਰਜਿੰਦਰ ਸਿੰਘ ਪੱਟੀ ਮੈਨਜਰ ਤਰਨ ਤਾਰਨ, ਭਗਵੰਤ ਸਿੰਘ ਮੀਤ ਮੈਨੇਜਰ ਤਰਨ ਤਾਰਨ, ਸਰਬਦਿਆਲ ਸਿੰਘ ਮੈਨੇਜਰ ਸ੍ਰੀ ਗੋਇੰਦਵਾਲ ਸਾਹਿਬ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ. ਓ. ਕੇ. ਦੇ ਰਾਸ਼ਟਰਪਤੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ ਲਾਂਘੇ ਦੇ ਜ਼ੀਰੋ ਪੁਆਇੰਟ ਵਿਖੇ ਸਰਬਤ ਦੇ... ਅਗਲੀ ਖ਼ਬਰ ਐਂਡੋਸਕੋਪਿਕ ਸਪਾਈਨ ਸਰਜਰੀ ਜ਼ਰੀਏ ਜ਼ਿੰਦਗੀ ਬਦਲੋ ਅਤੇ ਤੁਰੰਤ ਦਰਦ ਤੋਂ ਰਾਹਤ ਪਾਓ-ਡਾ. ਤਿ੍ਵੇਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।