ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿਚ 10ਵੀਂ/12ਵੀਂ ਸ਼੍ਰੇਣੀ ਦੇ ਰੈਗੂਲਰ ਵਿਦਿਆਰਥੀਆਂ, ਜਿਨ੍ਹਾਂ ਦਾ ਨਤੀਜਾ ਚਾਲੂ ਅਕਾਦਮਿਕ ਸਾਲ ਫਰਵਰੀ/ਮਾਰਚ-2026 ਵਿਚ ਲਈ ਗਈ ਪ੍ਰੀਖਿਆ ਦੌਰਾਨ ਫੇਲ੍ਹ ਐਲਾਨਿਆ ਜਾ ਚੁੱਕਾ ਹੈ, ਲਈ ਪੂਰੇ ਵਿਸ਼ਿਆਂ ਦੀ ਪ੍ਰੀਖਿਆ ਬਲਾਕ-2 ਜੁਲਾਈ/ਅਗਸਤ-2026 ਲਈ 12 ਜੂਨ ਤੱਕ ਆਨਲਾਈਨ ਦਾਖ਼ਲੇ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ | ਬੁਲਾਰੇ ਨੇ ਦੱਸਿਆ ਕਿ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਐਕਰੀਡੇਟਿਡ ਸਕੂਲਾਂ ਰਾਹੀਂ ਬੋਰਡ ਦੇ ਖੇਤਰੀ ਦਫ਼ਤਰਾਂ ਦੀ ਸਹਾਇਤਾ ਨਾਲ ਜਾਂ ਵਿਦਿਆਰਥੀ ਸਿੱਧੇ ਤੌਰ 'ਤੇ ਬੋਰਡ ਦੀ ਵੈੱਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਤੇ ਫ਼ੀਸਾਂ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹਨ |
ਸਿੱਖਿਆ ਬੋਰਡ ਨੇ ਫੇਲ੍ਹ ਵਿਦਿਆਰਥੀਆਂ ਲਈ ਆਨਲਾਈਨ ਦਾਖ਼ਲਿਆਂ ਸੰਬੰਧੀ ਅੰਤਿਮ ਮਿਤੀ 12 ਜੂਨ ਐਲਾਨੀ <br/>
ਅਜੀਤ ਡੈਸਕ
03-06-2026