01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਾਕਿਸਤਾਨ 'ਚ 6 ਨੂੰ ਮਨਾਈ ਜਾਵੇਗੀ ਘੱਲੂਘਾਰੇ ਦੇ ਸ਼ਹੀਦਾਂ ਦੀ ਬਰਸੀ

ਅਜੀਤ ਡੈਸਕ 03-06-2026
ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਬਰਸੀ ਮਨਾਈ ਜਾ ਰਹੀ ਹੈ | ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾਬੀ ਸਿੱਖ ਸੰਗਤ ਦੇ ਆਗੂ ਗੋਪਾਲ ਸਿੰਘ ਚਾਵਲਾ ਅਤੇ ਗ੍ਰੰਥੀ ਮਾਸਟਰ ਬਲਵੰਤ ਸਿੰਘ ਨੇ 'ਅਜੀਤ' ਨਾਲ ਫ਼ੋਨ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਹੀਦੀ ਸਾਕੇ ਦੀ ਬਰਸੀ ਨੂੰ ਸਮਰਪਿਤ 4 ਜੂਨ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਤੇ 6 ਜੂਨ ਨੂੰ ਭੋਗ ਪਾਏ ਜਾਣਗੇ | ਉਕਤ ਸਿੱਖ ਆਗੂਆਂ ਮੁਤਾਬਿਕ ਸ਼ਹੀਦੀ ਬਰਸੀ ਮੌਕੇ ਇੰਡੋਨੇਸ਼ੀਆ, ਮਲੇਸ਼ੀਆ, ਸਿੰਘਾਪੁਰ, ਜਰਮਨੀ, ਕੈਨੇਡਾ ਅਤੇ ਅਸਟ੍ਰੇਲੀਆ ਆਦਿ ਮੁਲਕਾਂ ਦੀ ਸੰਗਤ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਾਕਿ ਵਲੋਂ ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਇਸ ਵਾਰ ਵੀ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਏ ਜਾਣਗੇ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਧਾਨ ਲਗਾਉਣ ਤੋਂ ਬਾਅਦ ਕੀ ਭਾਜਪਾ ਦੇ ਯੁਵਾ ਮੋਰਚਾ ਨੂੰ ਵੀ ਮਿਲੇਗਾ ਸੂਬਾ ਪ੍ਰਧਾਨ... ਅਗਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਦਾ ਕਮਾਲ, ਨੈਸ਼ਨਲ ਚੈਂਪੀਅਨਸ਼ਿਪ 'ਚ 31 ਤਗਮੇ ਅਤੇ ਓਵਰਆਲ ਟਰਾਫ਼ੀ ਜਿੱਤ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।