01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬਿਕਰਮ ਸਿੰਘ ਮਜੀਠੀਆ ਵਿਰੁੱਧ ਗੁੰਮਸ਼ੁਦਾ ਤੇ ਭਗੌੜਾ ਐਲਾਨਣ ਦੇ ਹਲਕਾ ਮਜੀਠਾ ਵਿਚ ਲੱਗੇ ਪੋਸਟਰ <br/>

ਅਜੀਤ ਡੈਸਕ 03-06-2026
ਮਜੀਠਾ, 2 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਲਗਾਤਾਰ ਤਣਾਅ ਵਧਦਾ ਜਾ ਰਿਹਾ ਹੈ | ਹਲਕਾ ਮਜੀਠਾ ਵਿਚ ਮਜੀਠੀਆ ਦੇ ਗੁੰਮਸ਼ਦਾ ਤੇ ਭਗੌੜਾ ਐਲਾਨਣ ਦੇ ਵੱਖ-ਵੱਖ ਥਾਵਾਂ 'ਤੇ ਪੋਸਟਰ ਲਗਾਏ ਗਏ ਹਨ, ਜਿਸ ਨਾਲ ਇਲਾਕੇ ਵਿਚ ਰਾਜਨੀਤਿਕ ਹਲਚਲ ਹੋਰ ਤੇਜ਼ ਹੋ ਗਈ ਹੈ | ਇਨ੍ਹਾਂ ਪੋਸਟਰਾਂ ਉੱਤੇ ਲਿਖਿਆ ਗਿਆ ਹੈ ਕਿ ਮਜੀਠਾ ਪੁਲਿਸ ਸਟੇਸ਼ਨ ਉੱਤੇ ਗੁੰਡਾ ਅਨਸਰਾਂ ਵਲੋਂ ਕੀਤੇ ਗਏ ਹਮਲੇ ਦੇ ਮੁੱਖ ਸਰਗਣੇ ਵਜੋਂ ਬਿਕਰਮ ਸਿੰਘ ਮਜੀਠੀਆ ਦੀ ਭਾਲ ਚੱਲ ਰਹੀ ਹੈ | ਇਸ ਬੋਰਡ ਉੱਤੇ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ਉੱਤੇ ਨੇੜਲੇ ਪੁਲਿਸ ਸਟੇਸ਼ਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ | ਹਾਲਾਂਕਿ ਇਨ੍ਹਾਂ ਪੋਸਟਰਾਂ ਉੱਤੇ ਨਾ ਤਾਂ ਕਿਸੇ ਪੁਲਿਸ ਅਧਿਕਾਰੀ ਦਾ ਨਾਮ ਅਤੇ ਨਾ ਹੀ ਕੋਈ ਫੋਨ ਨੰਬਰ ਦਿੱਤਾ ਗਿਆ ਹੈ ਅਤੇ ਨਾ ਹੀ ਪੋਸਟਰ ਛਾਪਣ ਵਾਲੇ ਦਾ ਨਾਮ ਪਤਾ ਲਿਖਿਆ ਹੈ ਜਿਸ ਕਾਰਨ ਲੋਕਾਂ ਵਿਚ ਉਲਝਣ ਵਧ ਰਹੀ ਹੈ | ਇਸ ਘਟਨਾ ਦੀ ਸ਼ੁਰੂਆਤ ਬੀਤੇ ਦਿਨੀਂ ਹੋਈ ਸੀ, ਜਦੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਵਰਕਰ ਜੋਬਨਪ੍ਰੀਤ ਸਿੰਘ ਨੂੰ ਰਿਹਾਅ ਕਰਵਾਉਣ ਲਈ ਮਜੀਠਾ ਪੁਲਿਸ ਥਾਣੇ ਬਾਹਰ ਧਰਨਾ ਲਗਾਇਆ ਗਿਆ ਸੀ | ਧਰਨੇ ਦੌਰਾਨ ਪੁਲਿਸ ਨਾਲ ਤਿੱਖੀ ਖਿਚੋਤਾਣ ਹੋਈ, ਜਿਸ ਵਿਚ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਮਰਥਕਾਂ ਸਮੇਤ ਕਈ ਕਿਸਾਨ ਵੀ ਸ਼ਾਮਿਲ ਸਨ | ਇਸ ਘਟਨਾ ਤੋਂ ਬਾਅਦ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਕਈ ਸਮਰਥਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ | ਪੁਲਿਸ ਨੇ ਇਸ ਮਾਮਲੇ ਵਿਚ ਖਾਸ ਟੀਮਾਂ ਗਠਿਤ ਕਰਕੇ ਮਜੀਠੀਆ ਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਅਕਾਲੀ ਦਲ ਵਿਚ ਭਾਰੀ ਅਸੰਤੋਸ਼ ਹੈ ਤੇ ਇਸਨੂੰ ਰਾਜਨੀਤਿਕ ਬਦਲਾ ਲੈਣ ਵਾਲੀ ਕਾਰਵਾਈ ਦੱਸਿਆ ਜਾ ਰਿਹਾ ਹੈ | ਉਧਰ ਇਸ ਸੰਬੰਧੀ ਪੁਲਿਸ ਸਟੇਸ਼ਨ ਮਜੀਠਾ ਵਿਖੇ ਇਸ ਦੀ ਪੁਸ਼ਟੀ ਕਰਨੀ ਚਾਹੀ ਤਾਂ ਡਿਊਟੀ ਅਫਸਰ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ |

ਪਿਛਲੀ ਖ਼ਬਰ ਪੰਜਾਬ ਨੂੰ ਸਿਹਤ ਸਹੂਲਤਾਂ ਦੇ ਖੇਤਰ 'ਚ ਮੋਹਰੀ ਬਣਾਉਣਾ ਕੇਂਦਰ ਸਰਕਾਰ ਦਾ ਮੁੱਖ ਏਜੰਡਾ-ਨੱਢਾ ਅਗਲੀ ਖ਼ਬਰ ਮੱਕੀ ਦੀ ਵਧਦੀ ਉਦਯੋਗਿਕ ਵਰਤੋਂ ਨੇ ਵਧਾਈ ਮੰਗ, ਐਥਨੋਲ, ਪੋਲਟਰੀ ਫੀਡ ਅਤੇ ਖੁਰਾਕੀ ਖੇਤਰਾਂ ਨਾਲ ਜੁੜੇ ਹੋਣ ਕਾਰਨ ਫ਼ਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।