01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਪਿੰਡ ਰੋਡੇ ਵਿਖੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 03-06-2026

ਸਮਾਲਸਰ, 2 ਜੂਨ (ਗੁਰਜੰਟ ਕਲਸੀ ਲੰਡੇ)-20ਵੀਂ ਸਦੀ ਦੇ ਮਹਾਨ ਯੋਧੇ, ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ, ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਗੁਰਦੁਆਰਾ ਸੰਤ ਖਾਲਸਾ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਦਾਣਾ ਮੰਡੀ ਵਿਚ ਲੱਗੇ ਵੱਡੇ ਪੰਡਾਲ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦਾ ਭਾਰੀ ਇਕੱਠ ਹੋਇਆ ¢ ਸਟੇਜ 'ਤੇ ਪੰਥਕ ਧਿਰਾਂ, ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ, ਸੈਂਕੜੇ ਸਿੱਖ ਵਿਦਵਾਨ ਹਾਜ਼ਰ ਸਨ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਦਲ ਨੇ ਕਿਹਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ¢ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੂੰ ਸਿੱਖ ਕੌਮ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂ ਵਜੋਂ ਯਾਦ ਕੀਤਾ ਜਾਂਦਾ ਹੈ | ਇਸ ਮੌਕੇ ਭਾਈ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਖਾਲਿਸਤਾਨ ਬਣਾਇਆ ਜਾਣਾ ਚਾਹੀਦਾ ਹੈ ਇਹੋ ਸਾਡੀ ਪਹਿਲੀ ਮੰਗ ਹੈ ¢ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅੱਜ ਵੀ ਨਿਰਦੋਸ਼ ਤੇ ਸਜ਼ਾ ਭੁਗਤ ਚੁੱਕੇ ਅਨੇਕਾਂ ਸਿੱਖ ਨੌਜਵਾਨਾਂ ਨੂੰ ਜੇਲ੍ਹ ਵਿਚ ਸੁੱਟਿਆ ਹੋਇਆ ਹੈ¢ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਆ ਜਾਣਾ ਚਾਹੀਦਾ ਹੈ ਤਾਂ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਮੌਕਾ ਸੰਭਾਲਿਆ ਜਾ ਸਕੇ ¢ ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਭਾਈ ਰਾਜਦੇਵ ਸਿੰਘ ਖਾਲਸਾ, ਬਾਬਾ ਹਰਨਾਮ ਸਿੰਘ ਮਾਹਲਪੁਰ, ਐਡਵੋਕੇਟ ਹਰਪਾਲ ਸਿੰਘ ਖਾਰਾ, ਸੰਤ ਬਾਬਾ ਮੰਗਾ ਸਿੰਘ ਧਰਮਕੋਟ, ਬਾਬਾ ਕਰਨੈਲ ਸਿੰਘ ਸੰਪਰਦਾਇ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਬਾਬਾ ਸੁਰਿੰਦਰਪਾਲ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ, ਬਾਬਾ ਬਲਵਿੰਦਰ ਸਿੰਘ, ਭਾਈ ਸਤਨਾਮ ਸਿੰਘ, ਗੁਰਵਿੰਦਰ ਸਿੰਘ 17ਵੀਂ ਅੰਸ਼ ਗੁਰੂ ਨਾਨਕ ਦੇਵ ਜੀ, ਬਾਬਾ ਬਲਕਾਰ ਸਿੰਘ ਪਹਿਲਵਾਨ, ਬਾਬਾ ਹਰਮੇਲ ਸਿੰਘ ਸਰਦੂਲੇ ਵਾਲੇ, ਬਾਬਾ ਭੋਲਾ ਸਿੰਘ ਘੁਰਕਣੀ ਵਾਲੇ, ਬਾਬਾ ਇਕਬਾਲ ਸਿੰਘ, ਜਥੇਦਾਰ ਪਿੱਪਲ ਸਿੰਘ ਦਮਦਮਾ ਸਾਹਿਬ, ਸੰਤ ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਬਾਬਾ ਪਰਮਿੰਦਰ ਸਿੰਘ ਕੁਲਾਰ, ਸੰਤ ਬਾਬਾ ਗੁਰਦੀਪ ਸਿੰਘ ਰੋਡੇ ਠਾਠ, ਬਾਬਾ ਗੁਰਚਰਨ ਸਿੰਘ ਕਬਰਵਾਲਾ, ਬਾਬਾ ਟਹਿਲ ਸਿੰਘ ਕੈਲਿਆਂ ਵਾਲੇ, ਸੰਤ ਬਾਬਾ ਚਮਕÏਰ ਸਿੰਘ ਭਦÏੜ, ਜਥੇਦਾਰ ਜਗਜੀਤ ਸਿੰਘ, ਜਥੇਦਾਰ ਮਨਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ ਭਦੌੜ, ਗਿਆਨੀ ਅਮਰਜੀਤ ਸਿੰਘ ਮਰਿਆਦਾ ਕਣਕਵਾਲ, ਸੰਤ ਬਾਬਾ ਬੰਦਾ ਸਿੰਘ ਮਦਨਪੁਰ, ਸੰਤ ਬਾਬਾ ਗਣੇਸ਼ ਸ਼ਾਹ, ਕੰਵਰ ਚੜ੍ਹਤ ਸਿੰਘ ਭੂਰਿਆਂ ਵਾਲੇ ਸਪੁੱਤਰ ਭਾਈ ਅਮਰੀਕ ਸਿੰਘ, ਸੰਤ ਬਾਬਾ ਅਮਰ ਸਿੰਘ ਮੁਖੀ ਜਵੱਦੀ ਟਕਸਾਲ, ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲੇ, ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਸੰਤ ਬਾਬਾ ਬਲਦੇਵ ਸਿੰਘ ਧਰਮਪੁਰੇਵਾਲੇ, ਗਿਆਨੀ ਸ਼ਿੰਦਰਪਾਲ ਸਿੰਘ ਜੈਮਲਵਾਲਾ, ਬਾਬਾ ਸਾਹਿਬ ਸਿੰਘ ਗੁੱਜਰਾਂਵਾਲੀ, ਸੰਤ ਬਾਬਾ ਗੁਲਾਬ ਸਿੰਘ, ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਸੰਤ ਬਾਬਾ ਬਲਵੀਰ ਸਿੰਘ ਰਣੀਏਵਾਲੇ, ਬਾਬਾ ਅਤਰ ਸਿੰਘ ਘੋਲੀਆ, ਅੰਮਿ੍ਤ ਸੰਚਾਰ ਜਥਾ ਭਾਈ ਤਰਲੋਚਨ ਸਿੰਘ, ਜਥੇਦਾਰ ਬਾਬਾ ਪਿੱਪਲ ਸਿੰਘ, ਤਰਸੇਮ ਸਿੰਘ ਪਿਤਾ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ, ਸੰਤ ਬਾਬਾ ਜੋਗਾ ਸਿੰਘ ਤਲਵੰਡੀ ਭਾਈ, ਸੰਤ ਬਾਬਾ ਬਲਜੀਤ ਸਿੰਘ ਭੋਰਾ ਸਾਹਿਬ, ਸੰਤ ਬਾਬਾ ਜ਼ੋਰਾ ਸਿੰਘ, ਬਾਬਾ ਸੁਰਜੀਤ ਸਿੰਘ ਮਹਿਰੋਂ, ਬਾਬਾ ਸੁਖਵਿੰਦਰ ਸਿੰਘ ਕਾਦਰਾਬਾਦ, ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਸੰਤ ਬਾਬਾ ਬਲਜੀਤ ਸਿੰਘ ਮਲੋਟ, ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ, ਭਾਈ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ, ਬਾਬਾ ਗੁਰਬਾਗ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਲਖਵਿੰਦਰ ਸਿੰਘ ਨਾਰੰਗਵਾਲ, ਕਰਨੈਲ ਸਿੰਘ ਪੰਜੋਲੀ ਮੈਂਬਰ ਐਸ.ਜੀ.ਪੀ.ਸੀ., ਗੁਰਿੰਦਰ ਸਿੰਘ ਬਾਜਵਾ, ਜਗਤਾਰ ਸਿੰਘ ਰੋਡੇ ਮੈਂਬਰ ਐਸ.ਜੀ.ਪੀ.ਸੀ., ਭਾਈ ਪਾਲ ਸਿੰਘ ਫਰਾਂਸ, ਗਿਆਨੀ ਤੇਜਬੀਰ ਸਿੰਘ ਦਮਦਮੀ ਟਕਸਾਲ, ਸੰਤ ਬਾਬਾ ਜੁਗਰਾਜ ਸਿੰਘ ਜੱਗੀ, ਅਰਸ਼ਪ੍ਰੀਤ ਸਿੰਘ ਸਮਰਾ ਸੰਪਾਦਕ ਅੱਜ ਦੀ ਆਵਾਜ਼, ਇਕਬਾਲ ਸਿੰਘ ਝੂੰਦਾ ਐਮ.ਐਲ.ਏ. ਅਮਰਗੜ੍ਹ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਭਾਈ ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ, ਭਾਈ ਸਤਵੰਤ ਸਿੰਘ ਕਾਰ ਸੇਵਾ ਭਗਵਾਨ ਵਾਲੇ, ਬਾਬਾ ਜ਼ੋਰਾ ਸਿੰਘ ਤਲਵੰਡੀ ਭਾਈ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਸਿਮਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਸੰਤ ਬਾਬਾ ਹਰਚਰਨ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਯੂਨਾਈਟਿਡ ਅਕਾਲੀ ਦਲ, ਬਲਵਿੰਦਰ ਸਿੰਘ ਲੋਕ ਅਧਿਕਾਰ ਲਹਿਰ, ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਲਵੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ, ਸੰਤ ਬਾਬਾ ਜ਼ੋਰਾ ਸਿੰਘ ਕਰਨਾਲ ਵਾਲੇ, ਬਾਬਾ ਸੁਖਪਾਲ ਸਿੰਘ, ਦਇਆ ਸਿੰਘ ਲਹੌਰੀਆ, ਨਰਾਇਣ ਸਿੰਘ ਚੌੜਾ, ਬਾਬਾ ਮਹਿੰਦਰ ਸਿੰਘ ਅਯੁੱਧਿਆ ਵਾਲੇ, ਜਥੇਦਾਰ ਬਾਬਾ ਸਰਵਣ ਸਿੰਘ ਬੁੱਢਾ ਦਲ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਹਰਿਆਣਾ, ਜਥੇਦਾਰ ਸਵਰਨ ਸਿੰਘ ਬੁੰਗਾ ਟਿੱਬੀ, ਸੰਤ ਬਾਬਾ ਅਜੀਤ ਸਿੰਘ, ਕਮਲਜੀਤ ਸਿੰਘ ਬਰਾੜ, ਜਸਬੀਰ ਸਿੰਘ ਅੰਮਿ੍ਤਸਰ ਸੰਚਾਰ ਜਥਾ, ਬਾਬਾ ਨਿਰਭੈ ਸਿੰਘ, ਭਾਈ ਜਸਵਿੰਦਰ ਸਿੰਘ ਸਾਹੋਕੇ, ਭਾਈ ਜਰਨੈਲ ਸਿੰਘ ਅਖਾੜਾ, ਬਾਬਾ ਭੁਪਿੰਦਰ ਸਿੰਘ ਸਦਰਵਾਲ, ਬਾਬਾ ਭਜਨ ਸਿੰਘ, ਬਾਬਾ ਲੱਖਾ ਸਿੰਘ ਔਲਖ, ਬਾਬਾ ਜਸਵੰਤ ਸਿੰਘ, ਬਾਬਾ ਜਸਵੰਤ ਸਿੰਘ ਸੋਢੀ ਆਸਲ ਉਤਾੜ ਵਾਲੇ, ਭਾਈ ਸੰਦੀਪ ਸਿੰਘ, ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲੇ, ਬਾਬਾ ਰੇਸ਼ਮ ਸਿੰਘ ਚੱਕ ਪੱਖੀ, ਬਾਬਾ ਹਾਕਮ ਸਿੰਘ, ਹਰਮੀਤ ਸਿੰਘ ਕਾਲਕਾ, ਜਗਮੀਤ ਸਿੰਘ, ਸਿੰਘ ਸਾਹਿਬ ਭਾਈ ਗਿਆਨੀ ਰਣਜੀਤ ਸਿੰਘ ਬੰਗਲਾ ਸਾਹਿਬ, ਗੁਰਪ੍ਰਤਾਪ ਸਿੰਘ ਵਡਾਲਾ, ਤੇਜਬੀਰ ਸਿੰਘ ਦਮਦਮੀ ਟਕਸਾਲ, ਗੁਰਮੁਖ ਸਿੰਘ ਬਰਾੜ, ਬਲਵੀਰ ਸਿੰਘ ਲੱਖਾ, ਬਾਬਾ ਬੱਗਾ ਸਿੰਘ ਪਟਨਾ ਸਾਹਿਬ, ਭਾਈ ਬਲਵੀਰ ਸਿੰਘ ਲੱਖਾ ਮੁੰਡਾ ਸਮੇਤ ਅਨੇਕਾਂ ਹੋਰ ਸ਼ਖਸੀਅਤਾਂ ਹਾਜ਼ਰ ਸਨ¢ ਇਸ ਮੌਕੇ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਨਿਹੰਗ ਸਿੰਘ ਜਥੇਬੰਦੀ ਨੇ ਸਟੇਜ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ¢

ਪਿਛਲੀ ਖ਼ਬਰ ਓਵਰਟੇਕ ਕਾਰਨ ਹੋਏ ਵਿਵਾਦ 'ਚ ਦੇਸੀ ਕੱਟੇ ਨਾਲ ਚਲਾਈਆਂ ਗੋਲੀਆਂ, ਇਕ ਕਾਬੂ <br/> ਅਗਲੀ ਖ਼ਬਰ ਪੰਜਾਬ ਨੂੰ ਸਿਹਤ ਸਹੂਲਤਾਂ ਦੇ ਖੇਤਰ 'ਚ ਮੋਹਰੀ ਬਣਾਉਣਾ ਕੇਂਦਰ ਸਰਕਾਰ ਦਾ ਮੁੱਖ ਏਜੰਡਾ-ਨੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।