01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਫਿਰੋਜ਼ਪੁਰ ਡਵੀਜ਼ਨ ਨੇ ਮਈ ਮਹੀਨੇ ਦੌਰਾਨ ਜੁਰਮਾਨੇ ਵਜੋਂ 3.10 ਕਰੋੜ ਦਾ ਮਾਲੀਆ ਵਸੂਲਿਆ <br/>

ਅਜੀਤ ਡੈਸਕ 03-06-2026

ਅੰਮਿ੍ਤਸਰ, 2 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਫਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਯਾਤਰੀਆਂ ਦੁਆਰਾ ਅਣਅਧਿਕਾਰਤ ਯਾਤਰਾ ਦੇ ਰੁਝਾਨ ਨੂੰ ਰੋਕਣ ਲਈ ਰੇਲਗੱਡੀਆਂ 'ਚ ਨਿਰੰਤਰ ਟਿਕਟ ਚੈਕਿੰਗ ਕਰ ਰਹੀ ਹੈ | ਮਈ 2026 ਦੀ ਟਿਕਟ ਚੈਕਿੰਗ ਮੁਹਿੰਮ ਦੌਰਾਨ ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ ਅਤੇ ਮੁੱਖ ਟਿਕਟ ਇੰਸਪੈਕਟਰਾਂ ਨੇ ਕੁੱਲ 43,068 ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਪਾਇਆ ਅਤੇ ਉਨ੍ਹਾਂ ਤੋਂ ਲਗਭਗ 3.10 ਕਰੋੜ ਦਾ ਮਾਲੀਆ ਇਕੱਠਾ ਕੀਤਾ | ਇਸੇ ਤਰ੍ਹਾਂ ਡਵੀਜ਼ਨ ਦੇ ਮੁੱਖ ਸਟੇਸ਼ਨਾਂ 'ਤੇ ਸਫਾਈ ਬਣਾਈ ਰੱਖਣ ਤੇ ਆਮ ਲੋਕਾਂ ਨੂੰ ਸਟੇਸ਼ਨਾਂ 'ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਿਯਮਤ ਜਾਂਚ ਕੀਤੀ ਜਾਂਦੀ ਹੈ, ਜਿਸਦੇ ਨਤੀਜੇ ਵਜੋਂ ਪਿਛਲੇ ਮਹੀਨੇ ਸਟੇਸ਼ਨ ਪਰਿਸਰ 'ਤੇ ਕੂੜਾ ਸੁੱਟਣ ਲਈ ਯਾਤਰੀਆਂ ਨੂੰ 55,000 ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ | ਡਵੀਜ਼ਨਲ ਰੇਲਵੇ ਮੈਨੇਜਰ, ਸੰਜੀਵ ਕੁਮਾਰ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ 'ਚ ਟਿਕਟ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ 'ਆਊਟਸਟੈਂਡਿੰਗ ਸਪੋਰਟਸ ਕੈਟਾਗਰੀ' ਅਧੀਨ ਦਾਖ਼ਲਿਆਂ ਸੰਬੰਧੀ ਕਾਊਾਸਲਿੰਗ ਅਤੇ ਟਰਾਇਲ 16 ਜੂਨ ਨੂ... ਅਗਲੀ ਖ਼ਬਰ ਸਮੂਹ ਆਗੂ ਪੰਥਕ ਏਕਤਾ ਲਈ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਿਧਾਂਤ ਤੋਂ ਸੇਧ ਲੈਣ-ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।