25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ-ਹਰਜੋਤ ਸਿੰਘ ਬੈਂਸ, 11 ਜੇ.ਈ.ਈ. ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿਚੋਂ ਰਿਹਾ ਮੋਹਰੀ <br/>

ਅਜੀਤ ਡੈਸਕ 03-06-2026

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 'ਪੰਜਾਬ ਸਿੱਖਿਆ ਕ੍ਰਾਂਤੀ' ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਾਲ 2025 ਵਿਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ | ਇਸ ਪ੍ਰਾਪਤੀ 'ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ | ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉੱਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ 'ਤੇ ਰਿਹਾ ਜਦਕਿ ਲੁਧਿਆਣਾ, ਫ਼ਿਰੋਜ਼ਪੁਰ ਅਤੇ ਐਸ.ਏ.ਐਸ. ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ | ਉਨ੍ਹਾਂ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ ਤੋਂ 5 ਵਿਦਿਆਰਥੀ ਕੁਆਲੀਫ਼ਾਈ ਹੋਏ, ਜਦਕਿ ਅੰਮਿ੍ਤਸਰ ਅਤੇ ਜਲੰਧਰ ਦੇ 4-4 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ | ਇਸੇ ਤਰ੍ਹਾਂ ਬਠਿੰਡਾ ਅਤੇ ਗੁਰਦਾਸਪੁਰ ਦੇ 3-3 ਵਿਦਿਆਰਥੀ, ਫ਼ਾਜ਼ਿਲਕਾ ਤੋਂ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਤੋਂ ਇਕ-ਇਕ ਵਿਦਿਆਰਥੀ ਦੀ ਚੋਣ ਹੋਈ | ਹਰਜੋਤ ਸਿੰਘ ਬੈਂਸ ਨੇ ਕਿਹਾ ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ | ਉਨ੍ਹਾਂ ਕਿਹਾ ਕਿ ਇਕ ਪਿੰਡ ਦਾ ਬੱਚਾ ਜਿਸ ਵਿਚ ਹਿੰਮਤ ਹੈ, ਹੁਣ ਮੁਸ਼ਕਿਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ 'ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ | ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ | ਇਹੀ ਅਸਲ ਕ੍ਰਾਂਤੀ ਹੈ |

ਪਿਛਲੀ ਖ਼ਬਰ ਪੰਜਾਬ ਕਾਂਗਰਸ ਵਿਚ ਵੱਡੇ ਬਦਲਾਅ ਨੂੰ ਲੈ ਕੇ ਫਿਰ ਫਸਿਆ ਪੇਚ, ਦੁਬਿਧਾ 'ਚ ਹਾਈਕਮਾਨ, ਲੀਡਰਸ਼ਿਪ ਤਬਦੀਲੀ ਲਈ ਕੀਤੇ ਸਰਵ... ਅਗਲੀ ਖ਼ਬਰ ਭਾਰਤ ਵਲੋਂ ਰੁਦਰ ਐਮ-2 ਮਿਜ਼ਾਈਲਾਂ ਦਾ ਸਫ਼ਲਤਾਪੂਰਵਕ ਪ੍ਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।