05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਜੀਠੀਆ ਖ਼ਿਲਾਫ਼ ਦਰਜ ਐੱਫ.ਆਈ.ਆਰ. ਦੀ ਕਾਪੀ ਸੌਂਪਣ ਦੇ ਅਦਾਲਤ ਵਲੋਂ ਹੁਕਮ

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰੇਸ਼ਮ ਸਿੰਘ)-ਅਕਾਲੀ ਵਰਕਰ ਜੋਬਨਜੀਤ ਸਿੰਘ ਨੂੰ ਮਜੀਠਾ ਥਾਣੇ ਦੀ ਗੈਰ ਕਾਨੂੰਨੀ ਹਿਰਾਸਤ 'ਚੋਂ ਛੁਡਵਾਉਣ ਮੌਕੇ ਹੋਈ ਤਕਰਾਰਬਾਜ਼ੀ ਉਪਰੰਤ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਪੁਲਿਸ ਵਲੋਂ ਬਚਾਅ ਪੱਖ ਨੂੰ ਨਾਂਅ ਦਿੱਤੇ ਜਾਣ ਦੇ ਅਦਾਲਤ ਵਲੋਂ ਹੁਕਮ ਜਾਰੀ ਕੀਤੇ ਗਏ ਕਿ ਇਹ ਕਾਪੀ ਤੁਰੰਤ ਵਕੀਲਾਂ ਨੂੰ ਸੌਂਪੀ ਜਾਵੇ | ਇਹ ਪ੍ਰਗਟਾਵਾ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਕਰਦਿਆਂ ਦੱਸਿਆ ਕਿ ਅੱਜ ਇਥੇ ਸਥਾਨਕ ਅਦਾਲਤ ਵਲੋਂ ਪੁਲਿਸ ਨੂੰ ਆਦੇਸ਼ ਦਿੱਤੇ ਗਏ ਹਨ ਕਿ 24 ਘੰਟਿਆਂ ਦੇੇ ਅੰਦਰ-ਅੰਦਰ ਮਜੀਠੀਆ ਦੇ ਵਕੀਲਾਂ ਨੂੰ ਐੱਫ. ਆਈ. ਆਰ. ਦੀ ਕਾਪੀ ਦਿੱਤੀ ਜਾਵੇ ਤਾਂ ਕਿ ਉਹ ਮਾਮਲੇ 'ਚ ਕਾਨੂੰਨੀ ਕਾਰਵਾਈ ਅਮਲ 'ਚ ਲਿਆ ਸਕਣ | ਸ: ਮਜੀਠੀਆ ਦੇ ਵਕੀਲਾਂ ਵਲੋਂ ਇਥੇ ਅਦਾਲਤ 'ਚ ਅਰਜੀ ਲਾਈ ਗਈ ਸੀ ਕਿ ਮਜੀਠਾ ਥਾਣੇ 'ਚ ਦਰਜ ਐੱਫ.ਆਈ.ਆਰ. ਨੰਬਰ 91 ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਈ ਗਈ | ਦੱਸਣਯੋਗ ਕਿ ਨਗਰ ਕੌਂਸਲ ਚੋਣਾਂ ਉਪਰੰਤ ਜੋਬਨਪ੍ਰੀਤ ਸਿੰਘ ਨੂੰ ਪੁਲਿਸ ਵਲੋਂ ਗਿ੍ਫਤਾਰ ਕੀਤਾ ਗਿਆ ਸੀ, ਜਿਸ ਉਪਰੰਤ ਪੁਲਿਸ ਥਾਣਾ ਮਜੀਠਾ ਵਿਖੇ ਬਿਕਰਮ ਸਿੰਘ ਮਜੀਠੀਆ ਵਲੋਂ ਰੋਸ ਪ੍ਰਗਟਾਇਆ ਗਿਆ ਸੀ ਤੇ ਪੁਲਿਸ ਦਾ ਦੋਸ਼ ਸੀ ਕਿ ਮੁਲਜ਼ਮ ਨੂੰ ਪੁਲਿਸ ਹਿਰਾਸਤ 'ਚੋਂ ਛੁਡਵਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਸਰਕਾਰੀ ਰਿਕਾਰਡ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ ਇਨ੍ਹਾਂ ਦੋਸ਼ਾਂ ਦਾ ਪਰਚਾ ਦਰਜ ਕੀਤੇ ਜਾਣ ਉਪਰੰਤ ਮਜੀਠੀਆ ਦੀ ਗਿ੍ਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ਦੇ ਮਸ਼ਹੂਰ ਰੈਸਟੋਰੈਂਟ 'ਨਵੇਦਿਅਮ' 'ਚ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।