05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

1984 ਦੇ ਘੱਲੂਘਾਰੇ ਸੰਬੰਧੀ ਤਤਕਾਲੀ ਪ੍ਰਧਾਨ ਮੰਤਰੀ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਇਆ ਜਾਵੇ- ਚੰਦੂਮਾਜਰਾ

ਅਜੀਤ ਡੈਸਕ 04-06-2026

ਕਿਹਾ, ਪੰਜਾਬ ਦੇ ਹੱਕਾਂ ਲਈ ਪੰਥਕ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋਣ
ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਅਤੇ ਉਸ ਨਾਲ ਜੁੜੀਆਂ ਘਟਨਾਵਾਂ ਲਈ ਜ਼ਿੰਮੇਵਾਰ ਤਤਕਾਲੀ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਤੇ ਮੰਤਰੀ ਮੰਡਲ ਦੀ ਭੂਮਿਕਾ ਦੀ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਇਆ ਜਾਵੇ | ਚੰਦੂਮਾਜਰਾ ਨੇ ਕਿਹਾ ਕਿ ਬਿ੍ਟਿਸ਼ ਪਾਰਲੀਮੈਂਟ ਵਿਚ ਸਾਹਮਣੇ ਆਏ ਤੱਥਾਂ ਨੇ ਇਸ ਮਾਮਲੇ ਨੂੰ ਇਕ ਵਾਰ ਫਿਰ ਚਰਚਾ ਦੇ ਕੇਂਦਰ ਵਿਚ ਲਿਆ ਦਿੱਤਾ ਹੈ | ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਜੂਨ ਮਹੀਨਾ ਸਿੱਖ ਕੌਮ ਲਈ ਬਹੁਤ ਹੀ ਭਾਵਨਾਤਮਕ ਅਤੇ ਦੁਖਦਾਈ ਯਾਦਾਂ ਨਾਲ ਜੁੜਿਆ ਹੋਇਆ ਹੈ | ਚੰਦੂਮਾਜਰਾ ਨੇ ਪੰਜਾਬ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਸਮੂਹ ਪੰਥਕ ਜਥੇਬੰਦੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਰਣਬੀਰ ਸਿੰਘ ਪੂਨੀਆ ਸੂਬਾ ਜਨਰਲ ਸਕੱਤਰ, ਮਨਦੀਪ ਸਿੰਘ ਤਰਖਾਣ ਮਾਜਰਾ ਜ਼ਿਲ੍ਹਾ ਪ੍ਰਧਾਨ, ਬਲਤੇਜ ਸਿੰਘ ਮਹਿਦੂਦਾਂ, ਜੱਸਾ ਸਿੰਘ ਆਹਲੂਵਾਲੀਆ, ਦਰਬਾਰਾ ਸਿੰਘ ਰੰਧਾਵਾ, ਗੁਰਦੇਵ ਸਿੰਘ ਵਿਰਕ, ਗੁਰਮੇਲ ਸਿੰਘ ਭਗੜਾਣਾ, ਸੁਰਿੰਦਰ ਸਿੰਘ ਸੁਹਾਗਹੇੜੀ, ਹਰਮੇਲ ਸਿੰਘ ਰੰਘੇੜਾ, ਅਮਰਜੀਤ ਸਿੰਘ ਮੁੱਢੜੀਆਂ, ਲਖਬੀਰ ਸਿੰਘ ਰੁਪਾਲਹੇੜੀ, ਕਸ਼ਮੀਰ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਘੁਮਾਣ, ਜਰਨੈਲ ਸਿੰਘ ਨਬੀਪੁਰ, ਸੁਰਜੀਤ ਸਿੰਘ ਚਨਾਰਥਲ, ਜਸਪਾਲ ਸਿੰਘ ਦਾਦੂਮਾਜਰਾ, ਗੁਰਧਰਮ ਸਿੰਘ, ਕੇਸਰ ਸਿੰਘ, ਜਗਦੀਸ਼ ਰਾਣਾ, ਮਾਸਟਰ ਅਜੀਤ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ ਜਮੀਤਗੜ੍ਹ, ਨਿਰਭੈ ਸਿੰਘ ਖੇੜਾ ਅਤੇ ਗੁਰਜੀਤ ਸਿੰਘ ਧੀਰਪੁਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਨੂੰ ਨਾਮ ਬਾਣੀ ਨਾਲ ਜੋੜਣ ਵਾਲੇ ਮਹਾਂਪੁਰਸ਼ਾਂ ਨੂੰ ਸੰਸਾਰ ਵਿਚ ਲੋਕ ਹਮੇਸ਼ਾਂ ਯਾਦ ਰੱਖਦੇ ਹਨ-ਗਿਆਨੀ ਹਰਪ੍ਰੀਤ... ਅਗਲੀ ਖ਼ਬਰ ਟਿਊਬਵੈੱਲਾਂ ਦੇ ਵਾਧੂ ਲੋਡ ਨੂੰ ਲੈ ਕੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।