05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅੰਮਿ੍ਤਸਰ ਸਮੇਤ ਪੰਜਾਬ ਦੇ ਕਈ ਇਲਾਕਿਆਂ 'ਚ ਪਿਆ ਮੀਂਹ <br/>

ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਹਰਮਿੰਦਰ ਸਿੰਘ)-ਅੰਮਿ੍ਤਸਰ ਸਮੇਤ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਇਤਲਾਹ ਹੈ | ਅਗਲੇ 24 ਘੰਟਿਆਂ ਵਿਚ ਵੀ ਕਈ ਹੋਰ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਅਤੇ ਗਰਜ ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ | ਪਿਛਲੇ 24 ਘੰਟਿਆਂ 'ਚ ਪੰਜਾਬ ਦੇ ਅੰਮਿ੍ਤਸਰ 'ਚ 16.2 ਮਿਲੀਮੀਟਰ, ਫਿਰੋਜ਼ਪੁਰ 'ਚ 9.0 ਮਿਲੀਮੀਟਰ ਅਤੇ ਗੁਰਦਾਸਪੁਰ 'ਚ 1.2 ਮਿਲੀਮੀਟਰ ਤੱਕ ਬਾਰਿਸ਼ ਦਰਜ ਕੀਤੀ ਗਈ | ਅੰਮਿ੍ਤਸਰ 'ਚ ਮੀਂਹ ਪੈਣ ਦੇ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ | ਰਾਤ ਦੇ ਸਮੇਂ ਸੂਬੇ 'ਚ ਅੰਮਿ੍ਤਸਰ 'ਚ ਸਭ ਤੋਂ ਘੱਟ ਤਾਪਮਾਨ ਰਿਹਾ ਜੋ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਜਦੋਂ ਕਿ ਦਿਨ ਦੇ ਸਮੇਂ ਫਰੀਦਕੋਟ ਸੂਬੇ ਦਾ ਸਭ ਤੋਂ ਗਰਮ ਰਿਹਾ ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸੇ ਦੌਰਾਨ ਅੰਮਿ੍ਤਸਰ ਅਤੇ ਲੁਧਿਆਣਾ 'ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ 'ਚ ਕਈ ਹੋਰ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਅਤੇ ਗਰਜ ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਲੱਖਾਂ ਟਨ ਅਨਾਜ ਨੂੰ ਖਰਾਬ ਹੋਣ ਤੋਂ ਬਚਾਅ ਰਿਹੈ ਐਫ.ਸੀ.ਆਈ. ਦਾ ਸਾਈਲੋ ਪ੍ਰੋਗਰਾਮ <br/> ਅਗਲੀ ਖ਼ਬਰ ਲੋਕਾਂ ਨੂੰ ਨਾਮ ਬਾਣੀ ਨਾਲ ਜੋੜਣ ਵਾਲੇ ਮਹਾਂਪੁਰਸ਼ਾਂ ਨੂੰ ਸੰਸਾਰ ਵਿਚ ਲੋਕ ਹਮੇਸ਼ਾਂ ਯਾਦ ਰੱਖਦੇ ਹਨ-ਗਿਆਨੀ ਹਰਪ੍ਰੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।