06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 04-06-2026

ਚੰਡੀਗੜ੍ਹ, 3 ਜੂਨ (ਅਜੀਤ ਬਿਊਰੋ)-ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ | ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ | ਸ੍ਰੀ ਗੁਪਤਾ 1988 ਬੈਂਚ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ 'ਤੇ ਵੀ ਸੇਵਾ ਨਿਭਾਈ ਹੈ | ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜ਼ਰਬਾ ਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ | ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ | ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਗੁਰਿੰਦਰਵੀਰ ਸਿੰਘ ਏਸ਼ਿਆਈ ਰਿਲੇਅ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੀ ਅਗਵਾਈ ਕਰਨਗੇ <br/> ਅਗਲੀ ਖ਼ਬਰ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ, ਸਿਹਤਯਾਬੀ ਦੀ ਕੀਤੀ ਕਾਮਨਾ ਕੀਤੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।