06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>

ਅਜੀਤ ਡੈਸਕ 04-06-2026

ਐਬਟਸਫੋਰਡ, 3 ਜੂਨ (ਗੁਰਦੀਪ ਸਿੰਘ ਗਰੇਵਾਲ)-ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟੀਗੇਸ਼ਨ ਟੀਮ ਨੇ ਐਤਵਾਰ, 31 ਮਈ ਨੂੰ ਸਰੀ 'ਚ ਹੋਈ ਗੋਲੀਬਾਰੀ ਦੇ ਮਿ੍ਤਕ ਦੀ ਪਛਾਣ ਸਰੀ ਦੇ ਗੌਰਵ ਦਿਉਲ (18) ਵਜੋਂ ਕੀਤੀ ਹੈ | ਹਾਲਾਂਕਿ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਅਜੇ ਵੀ ਜਾਰੀ ਹੈ ਪਰ ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤੀ ਗਈ ਹੱਤਿਆ ਹੈ, ਇਹ ਘਟਨਾ ਗੈਂਗ ਗਤੀਵਿਧੀਆਂ ਨਾਲ ਸੰਬੰਧਿਤ ਹੋ ਸਕਦੀ ਹੈ | 31 ਮਈ ਨੂੰ ਰਾਤ ਲਗਪਗ 12:22 ਵਜੇ, ਸਰੀ ਪੁਲਿਸ ਸਰਵਿਸ ਨੂੰ 138 ਸਟਰੀਟ ਅਤੇ 62 ਐਵੇਨਿਊ ਦੇ ਇਲਾਕੇ 'ਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ, ਤੁਰੰਤ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੂੰ ਇਕ ਵਾਹਨ ਅੰਦਰ ਇਕ ਵਿਅਕਤੀ ਨੂੰ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹਾਲਤ 'ਚ ਮਿਲਿਆ ਤੇ ਉਸ ਦਾ ਵਾਹਨ ਇਕ ਬਿਜਲੀ ਦੇ ਖੰਭੇ ਨਾਲ ਟਕਰਾਅ ਗਿਆ ਸੀ | ਐਮਰਜੈਂਸੀ ਸੇਵਾਵਾਂ ਵਲੋਂ ਜਾਨ ਬਚਾਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਬਾਵਜੂਦ ਗੌਰਵ ਦਿਉਲ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਗÏਰਵ ਦਿਉਲ ਦੇ ਕਾਤਲਾਂ ਦੀ ਭਾਲ ਕਰ ਰਹੀ ਹੈ

ਪਿਛਲੀ ਖ਼ਬਰ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਈ.ਡੀ. ਵਲੋਂ 9 ਘੰਟੇ ਤੋਂ ਜ਼ਿਆਦਾ ਪੁੱਛਗਿੱਛ ਅਗਲੀ ਖ਼ਬਰ ਦਮਦਮੀ ਟਕਸਾਲ ਵਿਖੇ 42ਵੇਂ ਸ਼ਹੀਦੀ ਜੋੜ ਮੇਲੇ ਮੌਕੇ ਵਿਦੇਸ਼ਾਂ ਤੋਂ ਸੰਗਤਾਂ ਦੀ ਆਮਦ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।