06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੁਸ਼ਲਦੀਪ ਸਿੰਘ ਢਿੱਲੋਂ ਤੋਂ ਈ.ਡੀ. ਵਲੋਂ 9 ਘੰਟੇ ਤੋਂ ਜ਼ਿਆਦਾ ਪੁੱਛਗਿੱਛ

ਅਜੀਤ ਡੈਸਕ 04-06-2026

ਜਲੰਧਰ, 3 ਜੂਨ (ਸ਼ਿਵ)-ਬੀਤੇ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਤੋਂ 8 ਘੰਟੇ ਤੋਂ ਜਿਆਦਾ ਸਮੇਂ ਤੱਕ ਪੁੱਛਗਿੱਛ ਕੀਤੀ ਗਈ ਸੀ ਤੇ ਅੱਜ ਈ.ਡੀ. ਵਲੋਂ ਹਵਾਲਾ ਰਾਸ਼ੀ ਰੋਕੂ ਕਾਨੂੰਨ (ਪੀ. ਐਮ. ਐਲ. ਏ.) ਦੇ ਤਹਿਤ ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਤੋਂ ਕਰੀਬ 9 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੁੱਛਗਿੱਛ ਕੀਤੀ ਗਈ ਹੈ ¢ ਈ. ਡੀ. ਵਲੋਂ ਸਾਬਕਾ ਕਾਂਗਰਸੀ ਵਿਧਾਇਕ ਨੂੰ ਪੇਸ਼ ਹੋਣ ਲਈ ਕੁੱਝ ਦਿਨ ਪਹਿਲਾਂ ਹੀ ਸੰਮਨ ਜਾਰੀ ਕੀਤੇ ਗਏ ਸੀ | ਕੁਸ਼ਲਦੀਪ ਸਿੰਘ ਢਿੱਲੋਂ ਕੋਲੋਂ ਕਾਫੀ ਬਰੀਕੀ ਨਾਲ ਪੁੱਛਗਿੱਛ ਕੀਤੀ ਗਈ ਦੱਸੀ ਜਾ ਰਹੀ ਹੈ ¢ ਅੱਜ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਵੇਰੇ 11 ਵਜੇ ਦੇ ਕਰੀਬ ਈ. ਡੀ. ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਪੁੱਜੇ ਤੇ ਈ. ਡੀ. ਅਧਿਕਾਰੀਆਂ ਦੇ ਲੰਬੇ ਸਮੇਂ ਤੱਕ ਸਵਾਲਾਂ ਦੇ ਜਵਾਬ ਦੇਣ ਤੋਂ ਬਾਅਦ ਕੁਸ਼ਲਦੀਪ ਸਿੰਘ ਢਿੱਲੋਂ ਦੇਰ ਸ਼ਾਮ 8.28 ਦੇ ਕਰੀਬ ਈ. ਡੀ. ਦੇ ਜ਼ੋਨਲ ਦਫਤਰ ਤੋਂ ਬਾਹਰ ਆਏ | ਬਾਹਰ ਆਉਣ ਤੋਂ ਪਹਿਲਾਂ ਉਹ ਦਫਤਰ ਤੋਂ ਆਪਣੇ ਦਸਤਾਵੇਜ਼ ਪ੍ਰਾਪਤ ਕਰਦੇ ਦੇਖੇ ਗਏ | ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮਈ 2023 ਵਿਚ ਵਿਜੀਲੈਂਸ ਬਿਊਰੋ ਦੁਆਰਾ ਗਿ੍ਫ਼ਤਾਰ ਕਰ ਕੇਸ ਦਰਜ ਕੀਤਾ ਗਿਆ ਸੀ ¢ ਕੇਂਦਰੀ ਏਜੰਸੀ ਢਿੱਲੋਂ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਬੈਂਕ ਖਾਤਿਆਂ ਅਤੇ ਹੋਰ ਲੈਣ ਦੇਣ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਦੱਸੀਆਂ ਜਾ ਰਹੀਆਂ ਹਨ ¢ ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਦੋਸ਼ ਲਗਾਇਆ ਗਿਆ ਹੈ ਕਿ ਕਿੱਕੀ ਢਿੱਲੋਂ ਨੇ 2017 ਤੋਂ 2022 ਤੱਕ ਆਮਦਨ ਤੋਂ ਜ਼ਿਆਦਾ ਖਰਚਾ ਕੀਤਾ ਗਿਆ ¢ ਵਿਜੀਲੈਂਸ ਬਿਊਰੋ ਪਹਿਲਾਂ ਹੀ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰ ਚੁੱਕਾ ਹੈ, ਜੋ ਅਦਾਲਤ ਵਿਚ ਵਿਚਾਰ ਅਧੀਨ ਹੈ ¢ ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਈ. ਡੀ. ਵਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ ਤੇ ਅੱਜ ਉਹ ਈ. ਡੀ. ਦਫਤਰ ਵਿਚ ਪੇਸ਼ ਹੋਏ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਈ. ਡੀ. ਅਧਿਕਾਰੀਆਂ ਅੱਗੇ ਆਪਣਾ ਪੱਖ ਰੱਖ ਦਿੱਤਾ ਹੈ ਤੇ ਇਸ ਜਾਂਚ ਵਿਚ ਉਨ੍ਹਾਂ ਨੇ ਕੇਂਦਰੀ ਏਜੰਸੀ ਨੂੰ ਹਰ ਸੰਭਵ ਸਹਿਯੋਗ ਦਿੱਤਾ ਹੈ | ਸਾਬਕਾ ਵਿਧਾਇਕ ਨੇ ਕਿਹਾ ਕਿ ਉਨਾਂ ਕੋਲ ਲੁਕਾਉਣ ਲਈ ਕੁੱਝ ਵੀ ਨਹੀਂ ਹੈ |

ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦਾ ਏ.ਐੱਸ.ਆਈ. 1.30 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ <br/> ਅਗਲੀ ਖ਼ਬਰ ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।