06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦਾ ਏ.ਐੱਸ.ਆਈ. 1.30 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ <br/>

ਅਜੀਤ ਡੈਸਕ 04-06-2026

ਫਿਰੋਜ਼ਪੁਰ, 3 ਜੂਨ (ਗੁਰਿੰਦਰ ਸਿੰਘ)-ਭਿ੍ਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਮੁਹਾਲੀ ਨੇ ਵੱਡੀ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਵਿਖੇ ਤਾਇਨਾਤ ਏ. ਐੱਸ. ਆਈ. ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਏ.ਆਈ.ਜੀ. ਵਿਜੀਲੈਂਸ ਬਿਊਰੋ ਪੰਜਾਬ ਨੂੰ ਦਿੱਤੀ ਸ਼ਿਕਾਇਤ ਵਿਚ ਬੋਹੜਾ ਪੁੱਤਰ ਬਲਵੀਰ ਵਾਸੀ ਨੌਰੰਗ ਕੇ ਲੇਲੀ ਵਾਲਾ ਨੇ ਦੋਸ਼ ਲਾਇਆ ਕਿ ਸੀ.ਆਈ.ਏ. ਸਟਾਫ ਫ਼ਿਰੋਜ਼ਪੁਰ ਵਲੋਂ 19 ਮਈ ਨੂੰ ਉਸ ਦੇ ਮਾਮੇ ਦੇ ਪੁੱਤ ਓਮ ਉਰਫ਼ ਓਮੀ ਪੁੱਤਰ ਸੁੱਖਾ ਵਾਸੀ ਪਿੰਡ ਲੇਲੀ ਵਾਲਾ ਨੂੰ 10 ਕਿੱਲੋ 125 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ | ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲੇ ਵਿਚ ਉਸ ਨੂੰ ਨਾਮਜ਼ਦ ਕਰਦਿਆਂ ਗਿ੍ਫ਼ਤਾਰ ਨਾ ਕਰਨ ਦੇ ਬਦਲੇ ਉਕਤ ਏ.ਐੱਸ.ਆਈ. ਵਲੋਂ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਨਾਂਅ 'ਤੇ 2.50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ | ਬਾਅਦ ਵਿਚ ਇਹ ਸੌਦਾ 2.30 ਲੱਖ ਰੁਪਏ ਵਿਚ ਤੈਅ ਹੋਇਆ | ਜਿਸ ਵਿਚੋਂ ਇਕ ਲੱਖ ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ | ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਮੁਹਾਲੀ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਨਰਿੰਦਰ ਪਾਲ ਸਿੰਘ ਜੇ.ਈ. ਤੇ ਸਹਿਦੇਵ ਜੇ.ਈ. ਦੀ ਮੌਜੂਦਗੀ ਵਿਚ ਬਾਕੀ 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ | ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਮੁਹਾਲੀ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲ... ਅਗਲੀ ਖ਼ਬਰ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਈ.ਡੀ. ਵਲੋਂ 9 ਘੰਟੇ ਤੋਂ ਜ਼ਿਆਦਾ ਪੁੱਛਗਿੱਛ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।