06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ <br/>

ਅਜੀਤ ਡੈਸਕ 04-06-2026

ਚੰਡੀਗੜ੍ਹ, 3 ਜੂਨ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ | ਹਰੇਕ ਵਫ਼ਦ ਵਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਸਾਰੇ ਕੇਡਰਾਂ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇਕ ਸਹਿਯੋਗੀ ਮਾਹੌਲ ਸਿਰਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ | ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ | ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ | ਆਮ ਮੁਲਾਜ਼ਮ ਭਲਾਈ ਦੇ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਵੱਖ-ਵੱਖ ਖੇਤਰਾਂ ਵਿਚ ਤਾਇਨਾਤ ਮਨਿਸਟਰੀਅਲ ਸਟਾਫ਼ ਨਾਲ ਸਬੰਧਿਤ ਵਿਸ਼ੇਸ਼ ਚਿੰਤਾਵਾਂ ਨੂੰ ਸਾਹਮਣੇ ਲਿਆਂਦਾ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਮੁੱਦੇ ਸ਼ਾਮਿਲ ਸਨ |

ਪਿਛਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਕੂਲ ਇਮਾਰਤਾਂ ਦਾ 'ਸੁਰੱਖਿਆ ਆਡਿਟ' ਕਰਵਾਉਣ ਦੇ ਨਿਰਦੇਸ਼, ਵਿਦਿਆਰਥੀਆਂ ਤੇ ਸਟਾਫ... ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦਾ ਏ.ਐੱਸ.ਆਈ. 1.30 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।