18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜੋਬਨਪ੍ਰੀਤ ਦੀ ਹਿਰਾਸਤ ਦਾ ਮਾਮਲਾ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਸੰਬੰਧੀ ਦਾਇਰ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ <br/>

ਅਜੀਤ ਡੈਸਕ 06-06-2026
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ)-ਜੋਬਨਪ੍ਰੀਤ ਸਿੰਘ ਦੀ ਗਿ੍ਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ ਕਰਨ ਤੋਂ ਦੋ ਦਿਨ ਬਾਅਦ ਇਹ ਮਾਮਲਾ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਹੁੰਚ ਗਿਆ | ਜੋਬਨਪ੍ਰੀਤ ਦੇ ਪਿਤਾ ਮੁਖਵੰਤ ਸਿੰਘ ਵਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਸੰਬੰਧੀ ਦਾਇਰ ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਕਿ ਅਦਾਲਤ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਉਨ੍ਹਾਂ ਦੇ ਪੁੱਤਰ ਨੂੰ ਸਮੇਂ ਸਿਰ ਰਿਹਾਅ ਨਹੀਂ ਕੀਤਾ ਗਿਆ ਅਤੇ ਪੁਲਿਸ ਅਧਿਕਾਰੀ ਉਸ ਨੂੰ ਮੁੜ ਗਿ੍ਫ਼ਤਾਰ ਕਰਨ ਦੀ ਤਿਆਰੀ ਕਰਦੇ ਰਹੇ | ਜਸਟਿਸ ਸੰਜੀਵ ਵਸ਼ਿਸ਼ਠ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨ ਖਾਰਜ ਕਰ ਦਿੱਤੀ ਤੇ ਪਟੀਸ਼ਨਕਰਤਾ ਨੂੰ ਮਾਮਲੇ ਸਬੰਧੀ ਇਲਾਕਾ ਮੈਜਿਸਟਰੇਟ ਕੋਲ ਪਹੁੰਚ ਕਰਨ ਦੀ ਸਲਾਹ ਦਿੱਤੀ | ਅਦਾਲਤ ਵਿਚ ਦਾਇਰ ਮਾਣਹਾਨੀ ਪਟੀਸ਼ਨ ਅਨੁਸਾਰ 3 ਜੂਨ 2026 ਨੂੰ ਹਾਈ ਕੋਰਟ ਨੇ ਸੁਣਵਾਈ ਦੌਰਾਨ ਜੋਬਨਪ੍ਰੀਤ ਸਿੰਘ ਦੀ ਗਿ੍ਫ਼ਤਾਰੀ ਅਤੇ ਹਿਰਾਸਤ ਨੂੰ ਸੰਵਿਧਾਨ ਦੇ ਆਰਟੀਕਲ 21 ਅਤੇ 22(1) ਦੀ ਉਲੰਘਣਾ ਕਰਾਰ ਦਿੰਦਿਆਂ ਗੈਰ-ਕਾਨੂੰਨੀ ਐਲਾਨਿਆ ਸੀ ਅਤੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਸਨ | ਹਾਲਾਂਕਿ ਅਦਾਲਤ ਨੇ ਸੂਬਾ ਸਰਕਾਰ ਨੂੰ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਨ ਦੀ ਆਜ਼ਾਦੀ ਵੀ ਦਿੱਤੀ ਸੀ | ਮੁਖਵੰਤ ਸਿੰਘ ਨੇ ਆਪਣੀ ਪਟੀਸ਼ਨ 'ਚ ਐਸ.ਐਚ.ਓ. ਨਰੇਸ਼ ਕੁਮਾਰ, ਡੀ.ਐਸ.ਪੀ. ਕਮਲਮੀਤ ਸਿੰਘ ਅਤੇ ਕੇਂਦਰੀ ਜੇਲ੍ਹ ਅੰਮਿ੍ਤਸਰ ਦੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ |
ਹਾਈਕੋਰਟ ਦੇ ਹੁਕਮਾਂ ਉਪਰੰਤ ਜੋਬਨਪ੍ਰੀਤ ਸਿੰਘ ਕੇਂਦਰੀ ਜੇਲ੍ਹ ਤੋਂ ਰਿਹਾਅ
ਅੰਮਿ੍ਤਸਰ, (ਰੇਸ਼ਮ ਸਿੰਘ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਅਕਾਲੀ ਆਗੂ ਜੋਬਨਪ੍ਰੀਤ ਸਿੰਘ ਦੀ ਗਿ੍ਫਤਾਰੀ ਨੂੰ ਗ਼ੈਰ-ਸੰਵਿਧਾਨਿਕ ਕਰਾਰ ਦਿੱਤੇ ਜਾਣ ਉਪਰੰਤ ਅੱਜ ਸ਼ਾਮ ਇਥੇ ਅੰਮਿ੍ਤਸਰ ਦੀ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ | ਇਸ ਸੰਬੰਧੀ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਨਗਰ ਪੰਚਾਇਤ ਦੀਆਂ ਚੋਣਾਂ ਉਪਰੰਤ ਜੋਬਨਪ੍ਰੀਤ ਸਿੰਘ ਨੂੰ ਥਾਣਾ ਮਜੀਠਾ ਵਿਖੇ ਦਰਜ ਝੂਠੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਇਹ ਮਾਮਲਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸੀ | ਜੋਬਨਜੀਤ ਦੇ ਪਿਤਾ ਵਲੋਂ ਹਾਈ ਕੋਰਟ ਵਿਚ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ | ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਗਿ੍ਫ਼ਤਾਰੀ ਦੀ ਪ੍ਰਕਿਰਿਆ 'ਤੇ ਸਵਾਲ ਉਠਾਉਂਦਿਆਂ ਇਸਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਤੇ ਤੁਰੰਤ ਰਿਹਾਈ ਦੇ ਆਦੇਸ਼ ਜਾਰੀ ਕਰ ਦਿੱਤੇ | ਅੰਮਿ੍ਤਸਰ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਹਾਈ ਕੋਰਟ ਦੇ ਹੁਕਮ ਪੇਸ਼ ਕੀਤੇ ਗਏ | ਅਦਾਲਤ ਨੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਕੇਂਦਰੀ ਜੇਲ੍ਹ ਅੰਮਿ੍ਤਸਰ ਨੂੰ ਰਿਹਾਈ ਸਬੰਧੀ ਲੋੜੀਂਦੇ ਹੁਕਮ ਜਾਰੀ ਕੀਤੇ, ਜਿਸ ਤੋਂ ਬਾਅਦ ਜੋਬਨਪ੍ਰੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ |
05ਏਐਸਆਰ59
ਜੋਬਨਪ੍ਰੀਤ ਸਿੰਘ |


ਪਿਛਲੀ ਖ਼ਬਰ ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ 'ਚ 37 ਉਮੀਦਵਾਰ ਲੜਨਗੇ ਚੋਣ 8 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਧੂਰੀ ਸੀਟ ਬਣ ਸਕਦੀ ਹੈ ਵੱਕਾਰੀ ਸੀਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।