13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਰੋਜ਼ਾ ਗੁਰਮਤਿ ਚੇਤਨਾ ਕੈਂਪ ਸਮਾਪਤ <br/>

ਅਜੀਤ ਡੈਸਕ 06-06-2026
ਸ੍ਰੀ ਅਨੰਦਪੁਰ ਸਾਹਿਬ, 5 ਜੂਨ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਗਾਇਆ 5 ਰੋਜ਼ਾ ਵਿਸ਼ੇਸ਼ ਗੁਰਮਤਿ ਚੇਤਨਾ ਕੈਂਪ ਅੱਜ ਜੈਕਾਰਿਆਂ ਦੀ ਗੂੰਜ 'ਚ ਸਮਾਪਤ ਹੋ ਗਿਆ | ਕੈਂਪ 'ਚ ਇਲਾਕੇ ਦੇ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਤੋਂ ਕਰੀਬ 600 ਬੱਚਿਆਂ ਨੇ ਭਾਗ ਲਿਆ | ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਬੱਚਿਆਂ ਦੀ ਸ਼ਮੂਲੀਅਤ 'ਚ ਵੱਡਾ ਵਾਧਾ ਦਰਜ ਕੀਤਾ ਗਿਆ | ਉਨ੍ਹ ਾਂ ਆਖਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹ ਾਂ ਦੱਸਿਆ ਕਿ ਕੈਂਪ ਦੇ ਆਖਰੀ ਦਿਨ ਲਿਖਤੀ ਪ੍ਰੀਖਿਆ 'ਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕੈਂਪ ਦੌਰਾਨ ਦਸਤਾਰ ਸਜਾਉਣ ਅਤੇ ਚਿੱਤਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਪਤੀ ਸਮਾਰੋਹ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਜੰਮੂ ਮਿਸ਼ਨ ਦੇ ਇੰਚਾਰਜ ਸਰਬਜੀਤ ਸਿੰਘ ਖਡੂਰ ਸਾਹਿਬ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਜਥੇਦਾਰ ਰਾਮ ਸਿੰਘ, ਨਿਰਮਲ ਸਿੰਘ ਹਰੀਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਨੇੜੇ ਕਾਰ ਕੱਢਣ ਨੂੰ ਲੈ ਕੇ ਹੋਇਆ ਵਿਵਾਦ, ਜੋਤੀ ਨੂਰਾਂ ਦੇ ਪਤੀ ਸਮੇਤ ਕਈਆਂ 'ਤੇ ਹਮਲੇ ਦੇ ਦੋਸ਼ ਅਗਲੀ ਖ਼ਬਰ ਸੀ.ਈ.ਓ. ਪੰਜਾਬ ਵਲੋਂ ਵੋਟਰ ਸੂਚੀਆਂ ਦੀ ਐੱਸ.ਆਈ.ਆਰ. ਸੰਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।