11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵੋਟਰਾਂ ਦੀ ਮੈਪਿੰਗ ਲਈ ਅੱਜ ਪੋਲਿੰਗ ਬੂਥਾਂ 'ਤੇ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ-ਅਨਿੰਦਿਤਾ ਮਿਤਰਾ

ਅਜੀਤ ਡੈਸਕ 07-06-2026

ਚੰਡੀਗੜ੍ਹ, 6 ਜੂਨ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ. ਆਈ. ਆਰ.) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀ.ਐਲ.ਓਜ਼ ਇਸ ਕੈਂਪ ਵਿਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਲਬਧ ਰਹਿਣਗੇ। ਸ਼੍ਰੀਮਤੀ ਮਿਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਇਸ ਕੈਂਪ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

 

ਪਿਛਲੀ ਖ਼ਬਰ ਟੈਕਸ ਚੋਰੀ 'ਤੇ ਨਕੇਲ ਕੱਸ ਕੇ ਮਾਨ ਸਰਕਾਰ ਵਧਾ ਰਹੀ ਸੂਬੇ ਦਾ ਮਾਲੀਆ - ਚੀਮਾ <br/> ਅਗਲੀ ਖ਼ਬਰ ਸ਼੍ਰੋ.ਅ.ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਰੁਜ਼ਗਾਰ ਲਾਈਨਮੈਨਾਂ ਦੇ ਧਰਨੇ 'ਚ ਸ਼ਾਮਿਲ ਹੋਣਗੇ - ਖੰਡੇਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।