19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਮੀਨੀ ਵਿਵਾਦ ਦੇ ਚੱਲਦਿਆਂ ਅਕਾਲੀ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ-2 ਕਾਬੂ <br/>

ਅਜੀਤ ਡੈਸਕ 13-06-2026
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਊਨਾ ਰੋਡ 'ਤੇ ਪੈਂਦੇ ਪਿੰਡ ਮੰਨਣ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਅਕਾਲੀ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਹਰਪਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਤਨੀ ਸਰਬਜੀਤ ਕੌਰ, ਤਜਿੰਦਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ 'ਚ ਹੀ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਅਤੇ ਅਦਾਲਤ ਵਲੋਂ ਫ਼ੈਸਲਾ ਹਰਪਿੰਦਰ ਸਿੰਘ ਦੇ ਹੱਕ 'ਚ ਹੀ ਸੁਣਾਇਆ ਗਿਆ ਸੀ, ਪ੍ਰੰਤੂ ਦੂਜੀ ਧਿਰ ਇਸ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਰੰਜ਼ਿਸ਼ ਰੱਖਦੀ ਸੀ | ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹਰਪਿੰਦਰ ਸਿੰਘ ਉਰਫ਼ ਸੋਨੂੰ ਜਦੋਂ ਘਰ ਨੂੰ ਆ ਰਿਹਾ ਸੀ ਤਾਂ ਘਰ ਨੇੜੇ ਹੀ ਕਰੀਬ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹਾਲਤ 'ਚ ਹਰਪਿੰਦਰ ਸਿੰਘ ਨੂੰ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ | ਇਸ ਸੰਬੰਧੀ ਜਦੋਂ ਐਸ.ਐਚ.ਓ. ਥਾਣਾ ਸਦਰ ਬਲਜਿੰਦਰ ਸਿੰਘ ਮੱਲ੍ਹੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਘਟਨਾ ਨਾਲ ਸਬੰਧਿਤ 7 ਕਥਿਤ ਦੋਸ਼ੀਆਂ 'ਚੋਂ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਬਾਕੀ ਕਥਿਤ ਦੋਸ਼ੀਆਂ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਹਲਵਾਰਾ ਹਵਾਈ ਅੱਡੇ ਦਾ ਦੌਰਾ ਸ਼ੁੱਧ ਵਾਤਾਵਰਨ ਲਈ ਬੂਟਾ ਲਗਾਇਆ <br/> ਅਗਲੀ ਖ਼ਬਰ ਪਾਕਿ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਲਈ ਕੰਮ ਕਰਦੇ ਹੈਾਡਲਰ ਅੰਮਿ੍ਤਸਰ 'ਚ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।