15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਹਾਜ਼ਾਂ 'ਤੇ ਹਮਲੇ ਤੇ ਭਾਰਤੀ ਮਲਾਹਾਂ ਦੀ ਮੌਤ 'ਤੇ ਕੇਂਦਰ ਦੀ ਚੁੱਪ ਸਵਾਲਾਂ ਦੇ ਘੇਰੇ 'ਚ-ਰੰਧਾਵਾ

ਅਜੀਤ ਡੈਸਕ 13-06-2026
ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੰਨ ਦਿਨਾਂ ਵਿਚ ਤਿੰਨ ਭਾਰਤੀ ਜਹਾਜ਼ਾਂ 'ਤੇ ਹੋਏ ਹਮਲਿਆਂ ਅਤੇ ਭਾਰਤੀ ਮਲਾਹਾਂ ਦੀ ਮੌਤ ਦੇ ਸੰਬੰਧ ਵਿਚ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ | ਰੰਧਾਵਾ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਵਿਚ ਵਿਦੇਸ਼ੀ ਫ਼ੌਜੀ ਕਾਰਵਾਈ ਦੇ ਨਤੀਜੇ ਵਜੋਂ ਤਿੰਨ ਜਹਾਜ਼ਾਂ 'ਤੇ ਹਮਲੇ ਹੋਏ ਹਨ, ਜਿਸ ਦੇ ਨਤੀਜੇ ਵਜੋਂ ਭਾਰਤੀ ਮਲਾਹਾਂ ਦੀ ਮੌਤ ਹੋਈ ਹੈ ਅਤੇ ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਇਹ ਸਿਰਫ਼ ਇਕ ਅੰਤਰਰਾਸ਼ਟਰੀ ਘਟਨਾ ਨਹੀਂ ਹੈ, ਸਗੋਂ ਭਾਰਤ ਦੀ ਪ੍ਰਭੂਸੱਤਾ, ਇਸ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਸ਼ਟਰੀ ਸਨਮਾਨ ਨਾਲ ਸੰਬੰਧਿਤ ਇਕ ਗੰਭੀਰ ਮਾਮਲਾ ਹੈ | ਹੈਰਾਨੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਕੋਈ ਠੋਸ ਬਿਆਨ ਨਹੀਂ ਆਇਆ, ਨਾ ਹੀ ਕਿਸੇ ਜ਼ਿੰਮੇਵਾਰ ਧਿਰ ਨੂੰ ਜਵਾਬਦੇਹ ਬਣਾਉਣ ਦੀ ਕੋਈ ਕੋਸ਼ਿਸ਼ ਕੀਤੀ ਗਈ ਹੈ |

ਪਿਛਲੀ ਖ਼ਬਰ ਇਮਾਨ ਸਿੰਘ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਗਲੀ ਖ਼ਬਰ ਵਪਾਰਕ ਜਹਾਜ਼ਾਂ 'ਤੇ ਹਮਲਿਆਂ ਲਈ ਭਾਰਤ ਵਲੋਂ ਅਮਰੀਕੀ ਸਫ਼ੀਰ ਤਲਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।