15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਇਮਾਨ ਸਿੰਘ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅਜੀਤ ਡੈਸਕ 13-06-2026
ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੂੰ ਇਕ ਵਿਅਕਤੀ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਜ ਇਥੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਇਮਾਨ ਸਿੰਘ ਮਾਨ ਨੇ ਆਰ.ਐਸ.ਐਸ. ਤੇ ਭਾਜਪਾ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਕਿਸੇ ਵਿਅਕਤੀ ਵਲੋਂ ਫ਼ੋਨ 'ਤੇ ਭੇਜੇ ਗਏ ਧਮਕੀ ਭਰੇ ਮੈਸੇਜ ਵਿਚ ਕਿਹਾ ਕਿ 'ਤੁਸੀਂ ਆਰ.ਐਸ.ਐਸ. ਤੇ ਭਾਜਪਾ ਖ਼ਿਲਾਫ਼ ਪ੍ਰਚਾਰ ਕਰਦੇ ਹੋ, ਹਟ ਜਾਓ, ਸੁਧਰ ਜਾਓ, ਨਹੀਂ ਤਾਂ ਅਸੀਂ ਤੁਹਾਨੂੰ ਜਾਨੋਂ ਮਾਰ ਦਿਆਂਗੇ' | ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅੱਜ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਉਕਤ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਪਾਰਟੀ ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਪੀ.ਏ.ਸੀ. ਮੈਂਬਰ ਧਰਮ ਸਿੰਘ ਕਲੌੜ ਤੇ ਹੋਰ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗੁਆਰ ਤਾਪਮਾਨ 'ਚ ਆਈ ਵੱ... ਅਗਲੀ ਖ਼ਬਰ ਜਹਾਜ਼ਾਂ 'ਤੇ ਹਮਲੇ ਤੇ ਭਾਰਤੀ ਮਲਾਹਾਂ ਦੀ ਮੌਤ 'ਤੇ ਕੇਂਦਰ ਦੀ ਚੁੱਪ ਸਵਾਲਾਂ ਦੇ ਘੇਰੇ 'ਚ-ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।