24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

27 ਸਾਲਾ ਨੌਜਵਾਨ ਦੀ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਮੌਤ

ਅਜੀਤ ਡੈਸਕ 15-06-2026

ਫਤਹਿਗੜ੍ਹ ਚੂੜੀਆਂ, 14 ਜੂਨ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਲਾਲਾਨੰਗਲ ਦੇ 27 ਸਾਲਾ ਨੌਜਵਾਨ ਜਤਿੰਦਰਬੀਰ ਸਿੰਘ ਦੀ ਬਿਜਲੀ ਦੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦਾ ਅੰਤਿਮ ਸੰਸਕਾਰ ਸੈਂਕੜੇ ਸੇਜਲ ਅੱਖਾਂ ਸਾਹਮਣੇ ਕਰ ਦਿੱਤਾ ਗਿਆ ਹੈ | ਮਿ੍ਤਕ ਜਤਿੰਦਰਬੀਰ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਕੁਝ ਮਹੀਨੇ ਪਹਿਲਾਂ ਆਪਣੀ ਪਤਨੀ ਤੇ ਛੋਟੇ ਬੱਚੇ ਨਾਲ ਵਿਦੇਸ਼ ਤੋਂ ਵਾਪਸ ਪਰਤਿਆ ਸੀ ਅਤੇ ਹੁਣ ਆਪਣਾ ਇਮੀਗ੍ਰੇਸ਼ਨ ਦਾ ਕੰਮ ਕਰ ਰਿਹਾ ਸੀ | ਇਸ ਮੌਕੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਗੜਗੱਜ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਬਿਜਲੀ ਨਾ ਹੋਣ ਕਰਕੇ ਚੈੱਕ ਕਰਨ ਲਈ ਜਤਿੰਦਰਬੀਰ ਸਿੰਘ ਲਾਲਾਨੰਗਲ ਦੇ ਅੱਡੇ 'ਤੇ ਸਥਿਤ ਆਪਣੇ ਘਰ ਦੇ ਨਜ਼ਦੀਕ ਹੀ ਲੱਗੇ ਬਿਜਲੀ ਦੇ ਟਰਾਂਸਫਾਰਮਰ ਕੋਲ ਗਿਆ, ਹੱਥ ਲਗਾਉਣ 'ਤੇ ਕਰੰਟ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ | ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਲਿਜਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਜਤਿੰਦਰਬੀਰ ਸਿੰਘ ਪਹਿਲਾਂ ਯੂ.ਕੇ. ਗਿਆ ਸੀ ਤੇ ਬਾਅਦ 'ਚ ਕੈਨੇਡਾ ਚਲਾ ਗਿਆ ਸੀ, ਜਿੱਥੋਂ ਕੁਝ ਮਹੀਨੇ ਪਹਿਲਾਂ ਹੀ ਵਾਪਸ ਪਰਤਿਆ ਸੀ | ਮਿ੍ਤਕ ਨੌਜਵਾਨ ਆਪਣੇ ਪਿੱਛੇ ਮਾਤਾ-ਪਿਤਾ, 4 ਭੈਣਾਂ ਤੋਂ ਇਲਾਵਾ ਪਤਨੀ ਇੰਦਰਬੀਰ ਕੌਰ ਤੇ ਢਾਈ ਸਾਲ ਦਾ ਇਕ ਬੇਟਾ ਰਾਜਬੀਰ ਸਿੰਘ ਛੱਡ ਗਿਆ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।