24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 15-06-2026
ਰਾਜਪੁਰਾ, 14 ਜੂਨ (ਜੀ.ਪੀ. ਸਿੰਘ) ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ 'ਤੇ ਇਕ ਕੈਂਟਰ ਅਤੇ ਮੋਟਰਸਾਈਕਲ 'ਚ ਟੱਕਰ ਹੋਣ ਤੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਕਾੈਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਦਿੱਤ ਸਿੰਘ ਵਾਸੀ ਪਿੰਡ ਸਲੇਮਪੁਰ ਸ਼ੇਖਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਬੀਤੇ ਦਿਨੀਂ ਉਸ ਦੇ ਪਿਤਾ ਹੀਰਾ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ 'ਤੇ ਪੱਚੀਦੱਰਾ ਗੰਦੇ ਨਾਲੇ ਨੇੜੇ ਜਾ ਰਹੇ ਸਨ |
ਇਸ ਦੌਰਾਨ ਇਕ ਕੈਂਟਰ ਦੇ ਚਾਲਕ ਨੇ ਆਪਣਾ ਕੈਂਟਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰਿਆ | ਇਸ ਹਾਦਸੇ 'ਚ ਉਸ ਦੇ ਪਿਤਾ ਹੀਰਾ ਸਿੰਘ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਟਰੱਕ ਚਾਲਕ ਮਹਿੰਦਰ ਸਿੰਘ ਵਾਸੀ ਪਿੰਡ ਫਤਹਿਗੜ੍ਹੀ ਜ਼ਿਲ੍ਹਾ ਅਲੀਗੜ੍ਹ ਉੱਤਰ ਪ੍ਰਦੇਸ਼ ਹਾਲ ਵਾਸੀ ਪਿੰਡ ਵਾਦਰ ਜਟਾਨਾ ਥਾਣਾ ਕੋਟਕਪੁਰਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਵਜੰਮੇ ਬੱਚੇ ਦਾ ਿਲੰਗ ਜਾਣਨ ਲਈ ਟੈੱਸਟ ਕਰਦੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ 27 ਸਾਲਾ ਨੌਜਵਾਨ ਦੀ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।