29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਫਿਰੌਤੀ ਮੰਗਣ ਵਾਲੇ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਵਿਦੇਸ਼ੀ ਨੌਜਵਾਨ ਤੇ ਉਸ ਦੇ ਸਾਥੀਆਂ ਖਿਲਾਫ ਕੇਸ ਦਰਜ <br/>

ਅਜੀਤ ਡੈਸਕ 15-06-2026
ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਇੱਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਪੁਲਿਸ ਨੇ ਇਸ ਗਰੋਹ ਦੇ ਵਿਦੇਸ਼ੀ ਸਰਗਨੇ ਤੇ ਉਸਦੇ ਸਾਥੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਸ ਗਰੋਹ ਦਾ ਸਰਗਨਾ ਨਮਿਤ ਸ਼ਰਮਾ ਦੱਸਿਆ ਜਾਂਦਾ ਹੈ ਜੋਕਿ ਮੂਲ ਰੂਪ ਵਿਚ ਸ਼ਾਮ ਨਗਰ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਹ ਯੂਰਪ ਵਿਖੇ ਰਹਿ ਕੇ ਇਸ ਗਰੋਹ ਨੂੰ ਚਲਾ ਰਿਹਾ ਸੀ | ਪੁਲਿਸ ਵਲੋਂ ਹੁਣ ਇਸ ਮਾਮਲੇ ਵਿਚ ਭਾਈ ਹਿੰਮਤ ਸਿੰਘ ਨਗਰ ਦੇ ਰਹਿਣ ਵਾਲੇ ਅਭਿਜੀਤ ਸਿੰਘ ਉਰਫ਼ ਮੰਡ, ਜਵਾਹਰ ਨਗਰ ਦੀ ਮਾਨੀਆ ਸਾਹਨੀ, ਭਾਈ ਹਿੰਮਤ ਸਿੰਘ ਨਗਰ ਦੇ ਅੰਕੁਸ਼ ਯਾਦਵ, ਸੁਖਮਨ ਸਿੰਘ, ਸ਼ਿੰਗਾਰ ਸਿਨੇਮਾ ਰੋਡ ਦੇ ਰਹਿਣ ਵਾਲੇ ਯੁਵਰਾਜ ਸਿੰਘ ਉਰਫ਼ ਹਰਮਨ, ਨਮਿਤ ਸ਼ਰਮਾ ਅਤੇ ਕਈ ਅਣਪਛਾਤੇ ਸਾਥੀਆਂ ਨੂੰ ਇਸ ਮਾਮਲੇ ਵਿਚ ਨਾਮਜਦ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਇਸ ਗਰੋਹ ਦੇ ਮੈਂਬਰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿਚ ਵੀ ਸ਼ਾਮਿਲ ਦੱਸੇ ਜਾਂਦੇ ਹਨ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਕਿਸੇ ਵੀ ਕਥਿਤ ਦੋਸ਼ੀ ਦੀ ਗ੍ਰਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਖਰੜ ਦੇ ਪਿੰਡ ਬਡਾਲੀ ਵਿਖੇ ਪ੍ਰਵਾਸੀ ਲੜਕੇ ਦਾ ਕਤਲ ਅਗਲੀ ਖ਼ਬਰ ਕਾਕੋਲੀ ਵਲੋਂ 22 ਲੋਕ ਸਭਾ ਮੈਂਬਰਾਂ ਦੇ ਬਾਗੀ ਹੋਣ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।