01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਐਸ. ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਅਜੀਤ ਡੈਸਕ 16-06-2026
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਹੈ | ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਉਨ੍ਹਾਂ (ਮੰਤਰੀ) ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ | ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮਿ੍ਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ |
ਪਿਛਲੀ ਖ਼ਬਰ 23 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਹਲਕਾ ਪ੍ਰਧਾਨਾਂ ਦਾ ਐਲਾਨ ਅਗਲੀ ਖ਼ਬਰ ਪੀ.ਐਸ.ਟੀ.ਸੀ.ਐਲ. ਭਰਤੀ ਅਧਿਕਾਰੀਆਂ ਵਲੋਂ ਸੀਨੀਆਰਤਾ ਤੇ ਸਥਾਈ ਤਾਇਨਾਤੀ ਨੀਤੀ ਨੂੰ ਹਾਈ ਕੋਰਟ 'ਚ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।