01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭਾਜਪਾ ਪਾਰਟੀ ਦੇ ਅਹੁਦੇਦਾਰ ਪੰਜਾਬ ਵਿਚ ਨਸ਼ਾ ਵੇਚਦੇ ਫੜੇ ਗਏ-ਕੇਜਰੀਵਾਲ

ਅਜੀਤ ਡੈਸਕ 16-06-2026

ਨਵੀਂ ਦਿੱਲੀ, 15 ਜੂਨ (ਅਜੀਤ ਬਿਊਰੋ)-ਪੰਜਾਬ ਵਿਚ ਨਸ਼ਿਆਂ ਖਿਲਾਫ਼ ਭਗਵੰਤ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਭਾਜਪਾ ਪਾਰਟੀ ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ | ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ | ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਭਾਜਪਾ ਦੇ ਅਹੁਦੇਦਾਰ ਖੁਦ ਪੰਜਾਬ ਵਿਚ ਨਸ਼ਾ ਵੇਚਦੇ ਫੜੇ ਗਏ ਹਨ | ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗਿ੍ਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ | ਇਸ ਘਟਨਾ ਨੇ ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ |

ਪਿਛਲੀ ਖ਼ਬਰ -ਮਾਮਲਾ ਸਕੂਲਾਂ ਤੇ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲ ਭੇਜਣ ਦਾ- ਚੰਡੀਗੜ੍ਹ ਪੁਲ... ਅਗਲੀ ਖ਼ਬਰ ਡੀ.ਆਰ.ਡੀ.ਓ. ਵਲੋਂ ਲੰਬੀ ਦੂਰੀ ਦੀ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।