02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸ਼ਹੀਦੀ ਪੁਰਬ

ਅਜੀਤ ਡੈਸਕ 16-06-2026

• ਆਸਟ੍ਰੇਲਿਆਈ ਹਾਈ ਕਮਿਸ਼ਨਰ ਨੇ ਕੀਤੇ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ
• ਲਾਹੌਰ ਪਹੁੰਚਿਆ ਭਾਰਤੀ ਜਥਾ
ਅੰਮਿ੍ਤਸਰ, 15 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 16 ਜੂਨ ਨੂੰ ਸਵੇਰੇ 9 ਵਜੇ (ਪਾਕਿਸਤਾਨੀ ਸਮੇਂ ਮੁਤਾਬਿਕ) ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਅਤੇ ਸ਼ਹੀਦੀ ਪਰੰਪਰਾ ਦੇ ਬਾਨੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਇਸ ਤੋਂ ਪਹਿਲਾਂ ਸਵੇਰੇ 5 ਵਜੇ ਤੋਂ 7 ਵਜੇ ਤੱਕ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ | ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਬੁਲਾਰੇ ਗ਼ੁਲਾਮ ਮੁਹਈਓਦੀਨ ਨੇ ਦੱਸਿਆ ਕਿ ਪਾਕਿ 'ਚ ਆਸਟ੍ਰੇਲਿਆਈ ਹਾਈ ਕਮਿਸ਼ਨਰ ਟਿਮੋਥੀ ਕੇਨ ਸ਼ਹੀਦੀ ਪੁਰਬ ਦੇ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ ਪਹੁੰਚੇ | ਜਿੱਥੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਆਸਟ੍ਰੇਲਿਆਈ ਵਫ਼ਦ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ | ਪਾਕਿ ਸਿੱਖ ਗੁਰਦੁਆਰਾ ਕਮੇਟੀ ਦੀ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਨੇ ਲਾਹੌਰ ਤੋਂ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਸਵੇਰੇ 5 ਵਜੇ ਤੋਂ 7 ਵਜੇ ਤੱਕ ਆਸਾ ਦੀ ਵਾਰ ਅਤੇ ਸ਼ਾਮ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਰੈਣ ਸਬਾਇ ਕੀਰਤਨ ਸਮਾਗਮ ਹੋਇਆ | ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਾਨਤਾ ਪ੍ਰਾਪਤ ਨਾਨਕਸ਼ਾਹੀ ਸੰਮਤ ਕੈਲੰਡਰ ਮੁਤਾਬਿਕ 18 ਜੂਨ ਨੂੰ ਵੀ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਮਸਲੇ ਦੇ ਹੱਲ ਲਈ ਬਣਾਏ ਨਿਗਰਾਨਾਂ ਨੇ ਦਿੱਲੀ 'ਚ ਬੈਠ ਕੇ ਹੀ ਕੰਮ ਕੀਤਾ ਸ਼ੁਰੂ ਅਗਲੀ ਖ਼ਬਰ ਪੋਲੀਓ ਦਾ ਸ਼ਿਕਾਰ ਹੋਇਆ ਸਾਵਨ, ਹੁਣ ਕਰੇਗਾ ਆਈ. ਆਈ. ਟੀ. ਦੀ ਪੜ੍ਹਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।