07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਕੱਲ੍ਹ ਤੋਂ ਪੰਜਾਬ ਦੌਰੇ ’ਤੇ, ਅੰਮ੍ਰਿਤਸਰ ਤੋਂ ਕਰਨਗੇ ਸ਼ੁਰੂਆਤ

ਅਜੀਤ ਡੈਸਕ 19-06-2026

ਚੰਡੀਗੜ੍ਹ, 18 ਜੂਨ (ਸੰਦੀਪ ਕੁਮਾਰ ਮਾਹਨਾ)�ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਆਪਣੇ ਪਹਿਲੇ ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਰਹਿਣਗੇ| ਇਸ ਦੌਰੇ ਦੌਰਾਨ ਉਹ ਧਾਰਮਿਕ, ਰਾਸ਼ਟਰੀ ਅਤੇ ਸੰਗਠਨਾਤਮਕ ਪ੍ਰੋਗਰਾਮਾਂ ‘ਚ ਸ਼ਿਰਕਤ ਕਰਨ ਦੇ ਨਾਲ-ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀ ਰਣਨੀਤੀ ਨੂੰ ਵੀ ਅੰਤਿਮ ਰੂਪ ਦੇਣਗੇ| ਇਸ ਦੌਰੇ ਦੌਰਾਨ ਨਬੀਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਧਾਰਮਿਕ, ਸਮਾਜਿਕ, ਸੰਗਠਨਾਤਮਕ ਅਤੇ ਬੌਧਿਕ ਪ੍ਰੋਗਰਾਮਾਂ ਦੀ ਲੜੀ ‘ਚ ਸ਼ਿਰਕਤ ਕਰਨਗੇ| ਉਹ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਆਪਣੇ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ| ਇਸ ਤੋਂ ਬਾਅਦ ਇਤਿਹਾਸਕ ਜਲਿਆਂਵਾਲਾ ਬਾਗ਼, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਦਰਸ਼ਨ ਕਰਨਗੇ ਅਤੇ ਆਸ਼ੀਰਵਾਦ ਪ੍ਰਾਪਤ ਕਰਨਗੇ| ਸ਼ਾਮ ਨੂੰ ਉਹ ਜਲੰਧਰ ਲਈ ਰਵਾਨਾ ਹੋਣਗੇ, ਜਿਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ| 21 ਜੂਨ ਨੂੰ ਨਬੀਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਮਾਗਮ ਵਿਚ ਹਿੱਸਾ ਲੈਣਗੇ| ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਵਿਸਥਾਰਿਤ ਮੀਟਿੰਗ ਕਰਨਗੇ| ਸ਼ਾਮ ਨੂੰ ਉਹ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਸੰਵਾਦ ਕਰਨਗੇ| 22 ਜੂਨ ਨੂੰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਨੌਜਵਾਨ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ| ਇਸ ਦੌਰਾਨ ਇਕ ਨੌਜਵਾਨ ਕਾਨਫ਼ਰੰਸ (ਯੂਥ ਕੌਨਕਲੇਵ) ਕਰਵਾਈ ਜਾਵੇਗੀ| ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਕੋਰ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ ਵੀ ਨਿਰਧਾਰਿਤ ਹਨ| ਦੂਜੇ ਪਾਸੇ, ਰਾਸ਼ਟਰੀ ਪ੍ਰਧਾਨ ਦੇ ਦੌਰੇ ਨੂੰ ਲੈ ਕੇ ਪੰਜਾਬ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ| ਰਾਸ਼ਟਰੀ ਪ੍ਰਧਾਨ ਦੇ ਪਹਿਲੇ ਪੰਜਾਬ ਦੌਰੇ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਭਾਰੀ ਉਤਸ਼ਾਹ ਹੈ| ਇਹ ਦੌਰਾ ਪਾਰਟੀ ਵਰਕਰਾਂ ‘ਚ ਨਵਾਂ ਜੋਸ਼ ਭਰੇਗਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਏਗਾ|

ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਸੰਸਦ ਮੈਂਬਰ ਤਰੁਣ ਚੁੱਘ ਤੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।