06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਸਪੱਸ਼ਟੀਕਰਨ

ਅਜੀਤ ਡੈਸਕ 19-06-2026

ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਉਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਨੌਜਵਾਨਾਂ ਅਤੇ ਸਥਾਨਕ ਲੋਕਾਂ ਦਰਮਿਆਨ ਹੋਏ ਝਗੜੇ ਮਗਰੋਂ ਹਥਿਆਰ ਨਾ ਲਿਆਉਣ ਸੰਬੰਧੀ ਪੈਦਾ ਹੋਏ ਵਿਵਾਦ ‘ਤੇ ਆਪਣਾ ਸਪੱਸ਼ਟੀਕਰਨ ਦਿੰਦਿਆ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ, ਜਥੇਬੰਦੀਆਂ ਤੇ ਸਿੱਖ ਪ੍ਰੰਪਰਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਟਰੱਸਟ ਵਲੋਂ ਜਾਰੀ ਬਿਆਨ ‘ਚ ਸਿੱਖ ਯਾਤਰੀਆਂ ਨੂੰ ਹਥਿਆਰ ਨਾ ਲਿਆਉਣ ਸੰਬੰਧੀ ਕੋਈ ਵੀ ਅਪੀਲ ਨਹੀਂ ਕੀਤੀ ਗਈ ਸਗੋਂ ਇਹ ਸਿਰਫ ਉਨ੍ਹਾਂ ਛੋਟੀ ਉਮਰ ਦੇ ਗ਼ੈਰ ਸਿੱਖ ਸ਼ਰਾਰਤੀ ਨੌਜਵਾਨਾਂ ਨੂੰ ਹਥਿਆਰ ਨਾ ਲਿਆਉਣ ਲਈ ਕਿਹਾ ਗਿਆ ਸੀ, ਜੋ ਯਾਤਰਾ ਤੇ ਸਿੱਖ ਕੌਮ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਬਿੰਦਰਾ ਨੇ ਇਹ ਵੀ ਕਿਹਾ ਕਿ ਹਥਿਆਰ ਨਾ ਲਿਆਉਣ ਸੰਬੰਧੀ ਉੱਤਰਾਖੰਡ ਸਰਕਾਰ ਵਲੋਂ ਵੀ ਕੋਈ ਹੁਕਮ ਜਾਰੀ ਨਹੀਂ ਹੋਇਆ। ਬਿੰਦਰਾ ਨੇ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਯਾਤਰਾ ਦੌਰਾਨ ਉਨ੍ਹਾਂ ਨਾਲ ਕੋਈ ਵੀ ਬਦਸਲੂਕੀ ਜਾਂ ਗਲਤ ਵਿਹਾਰ ਕਰਦਾ ਹੈ ਤਾਂ ਉਹ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਤੇ ਇਸ ਦੀ ਜਾਣਕਾਰੀ ਤੁਰੰਤ ਟਰੱਸਟ ਨਾਲ ਸੰਬੰਧਿਤ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਜਾਂ ਫਿਰ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਪਿਛਲੀ ਖ਼ਬਰ ਸੂਬੇ ’ਚ ਬਿਜਲੀ ਸੰਕਟ ਪੈਦਾ ਹੋਣ ਦੇ ਆਸਾਰ ਹੋਰ ਵਧੇ ਅਗਲੀ ਖ਼ਬਰ ਸਿੱਖਾਂ ਨੂੰ ਸ਼ਸਤਰ ਛੱਡ ਕੇ ਆਉਣ ਲਈ ਕਹਿਣ ਵਾਲੇ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕੀ ਟਰੱਸਟ ਦੇ ਨੁਮਾਇੰਦਿਆਂ ਦੀ ਕੀਤੀ ਜਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।