06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਲੈਂਟਰ ਹੇਠਾਂ ਆਉਣ ਕਾਰਨ ਬਾਬਾ ਮੁਖਤਾਰ ਸਿੰਘ ਤੇ ਇਕ ਹੋਰ ਨੌਜਵਾਨ ਦੀ ਹੋਈ ਮੌਤ

ਅਜੀਤ ਡੈਸਕ 19-06-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਿਭਾਅ ਰਹੇ ਸਨ ਨਿਸ਼ਕਾਮ ਸੇਵਾਵਾਂ
ਅਜਨਾਲਾ/ਚੋਗਾਵਾਂ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਕਲਸੀ)- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ �ਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ (ਬਾਬਾ ਮੁੱਖਾ ਜੀ) ਕਾਰ ਸੇਵਾ ਗੁਰੂ ਕਾ ਬਾਗ ਵਾਲੇ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਸੈਦਪੁਰ ਨਜ਼ਦੀਕ ਅਚਾਨਕ ਲੈਂਟਰ ਹੇਠਾਂ ਆਉਣ ਕਾਰਨ ਅਕਾਲ ਚਲਾਣਾ ਕਰ ਗਏ ਹਨ, ਉਨ੍ਹਾਂ ਨਾਲ ਇਕ ਹੋਰ ਨੌਜਵਾਨ ਦੀ ਵੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਮੁਖਤਾਰ ਸਿੰਘ ਹੋਰਨਾਂ ਸੇਵਾਦਾਰਾਂ ਸਮੇਤ ਪਿੰਡ ਸੈਦਪੁਰ ਵਿਖੇ ਇਕ ਪਰਿਵਾਰ ਦੇ ਕਹਿਣ ਅਨੁਸਾਰ ਪੁਰਾਣੇ ਘਰ ਨੂੰ ਢਾਹ ਰਹੇ ਸਨ, ਜਿੱਥੇ ਅਚਾਨਕ ਡਿੱਗੇ ਲੈਂਟਰ ਹੇਠਾਂ ਆ ਜਾਣ ਕਾਰਨ ਬਾਬਾ ਮੁਖਤਾਰ ਸਿੰਘ ਤੇ ਇਕ ਹੋਰ ਨੌਜਵਾਨ ਅਜੇਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਡਿਆਲ ਰੰਗੜ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਸੇਵਾਦਾਰਾਂ ਵਲੋਂ ਤੁਰੰਤ ਇਲਾਜ ਲਈ ਪਹਿਲਾਂ ਲੋਪੋਕੇ ਹਸਪਤਾਲ ਤੇ ਬਾਅਦ ‘ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਣ ‘ਤੇ ਡਾਕਟਰਾਂ ਵਲੋਂ ਬਾਬਾ ਮੁਖਤਾਰ ਸਿੰਘ ਅਤੇ ਨੌਜਵਾਨ ਅਜੇਪਾਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜ਼ਿਕਰਯੋਗ ਹੈ ਕਿ ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ �ਲਖ ਵਿਖੇ ਨਿਸ਼ਕਾਮ ਭਾਵਨਾ ਨਾਲ ਸੰਗਤ ਦੀ ਸੇਵਾ ਕਰ ਰਹੇ ਸਨ। ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਬਾਬਾ ਕੁਲਬੀਰ ਸਿੰਘ ਨੇ ਦੱਸਿਆ ਕਿ ਸਵ: ਬਾਬਾ ਮੁਖਤਾਰ ਸਿੰਘ ਤੇ ਨੌਜਵਾਨ ਅਜੇਪਾਲ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ 19 ਜੂਨ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਅੰਮ੍ਰਿਤਸਰ-ਜਲੰਧਰ-ਲੁਧਿਆਣਾ-ਪਟਿਆਲਾ ਰੇਲਵੇ ਟਰੈਕ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਸੂਬੇ ’ਚ ਬਿਜਲੀ ਸੰਕਟ ਪੈਦਾ ਹੋਣ ਦੇ ਆਸਾਰ ਹੋਰ ਵਧੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।