06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅੰਮ੍ਰਿਤਸਰ-ਜਲੰਧਰ-ਲੁਧਿਆਣਾ-ਪਟਿਆਲਾ ਰੇਲਵੇ ਟਰੈਕ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਜੀਤ ਡੈਸਕ 19-06-2026

ਅੰਮ੍ਰਿਤਸਰ, 18 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ-ਜਲੰਧਰ-ਲੁਧਿਆਣਾ-ਪਟਿਆਲਾ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ‘ਚ ਯਾਤਰੀਆਂ ਨੂੰ 18 ਜੂਨ ਤੋਂ 30 ਸਤੰਬਰ ਤੱਕ ਰੇਲਗੱਡੀਆਂ ‘ਚ ਯਾਤਰਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇਸ ਧਮਕੀ ਤੋਂ ਬਾਅਦ ਆਰ. ਪੀ. ਐੱਫ. ਅਤੇ ਜੀ. ਆਰ. ਪੀ. ਸਮੇਤ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਧਮਕੀ ਤੋਂ ਬਾਅਦ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਪਟੜੀਆਂ, ਸਟੇਸ਼ਨਾਂ ਅਤੇ ਰੇਲਗੱਡੀਆਂ ‘ਤੇ ਸਖ਼ਤ ਜਾਂਚ ਕੀਤੀ ਗਈ। ਸਟੇਸ਼ਨ ਦੇ ਹਰ ਕੋਨੇ ਦੀ ਤਲਾਸ਼ੀ ਲੈਣ ਲਈ ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਸੰਬੰਧੀ ਜੀ. ਆਰ. ਪੀ. ਸਟੇਸ਼ਨ ਅੰਮ੍ਰਿਤਸਰ ਦੇ ਮੁਖੀ ਐੱਸ. ਐੱਚ. �. ਸ਼ਾਮ ਸੁੰਦਰ ਸ਼ਰਮਾ ਨੇ ਕਿਹਾ ਕਿ ਆਰ. ਪੀ. ਐਫ. ਅਤੇ ਜੀ. ਆਰ. ਪੀ. ਦੀਆਂ ਸਾਂਝੀਆਂ ਟੀਮਾਂ ਰੇਲਵੇ ਸਟੇਸ਼ਨਾਂ, ਪਲੇਟਫਾਰਮਾਂ ਅਤੇ ਟਰੇਨਾਂ ‘ਤੇ ਨਿਰੰਤਰ ਚੈਕਿੰਗ ਕਰ ਰਹੀਆਂ ਹਨ ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਬੰਦ ਕਰੇ ‘ਆਪ’ ਸਰਕਾਰ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਲੈਂਟਰ ਹੇਠਾਂ ਆਉਣ ਕਾਰਨ ਬਾਬਾ ਮੁਖਤਾਰ ਸਿੰਘ ਤੇ ਇਕ ਹੋਰ ਨੌਜਵਾਨ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।