08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੰਜਾਬ ਸਰਕਾਰ ਨੇ ਸਿਹਤ ਜਾਂਚ ਲਈ ਏ.ਆਈ.-ਆਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ-ਡਾ. ਬਲਬੀਰ ਸਿੰਘ

ਅਜੀਤ ਡੈਸਕ 20-06-2026
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸੂਬੇ ਵਿਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇਤਿਹਾਸਕ ਪਹਿਲ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.�.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਨਵੀਨ ਏਆਈ-ਆਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ ਜਲਦ ਪਤਾ ਲਗਾਉਣ ਵਿੱਚ ਮਦਦ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਉੱਨਤ ਏਆਈ-ਅਧਾਰਤ ਈਸੀਜੀ ਉਪਕਰਨ ਅਤੇ ਏਆਈ ਸਟੈਥੋਸਕੋਪ ਸਥਾਪਤ ਕੀਤੇ ਜਾਣਗੇ। ਇਨ੍ਹਾਂ ਏ.ਆਈ.-ਅਧਾਰਤ ਉਪਕਰਨਾਂ ਬਾਰੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਤਕਨੀਕੀ ਤੌਰ ‘ਤੇ ਪੂਰੀ ਤਰ੍ਹਾਂ ਸਮਰੱਥ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਕਨਾਲੋਜੀ ਸਾਡੀ ਸਿਹਤ ਸੰਭਾਲ ਦੇ ਢੰਗ-ਤਰੀਕਿਆਂ ਨੂੰ ਬਦਲ ਰਹੀ ਹੈ ਅਤੇ ਪੰਜਾਬ ਇਸ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ।
ਪਿਛਲੀ ਖ਼ਬਰ ਹਿਮਾਚਲ ਦਾਖਲਾ ਟੈਕਸ ਦੇ ਵਿਰੋਧ ‘ਚ ਨਿਹੰਗ ਸਿੰਘਾਂ ਵਲੋਂ 21 ਜੂਨ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੋਰਚਾ ਲਗਾਉਣ ਦੀ ਚਿ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬਕਾਏ ਵਸੂਲਣ ਲਈ ਵੈਟ ਅਤੇ ਜੀ.ਐਸ.ਟੀ. ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਹਰਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।