03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੁਅੱਤਲ ਡੀ.ਆਈ.ਜੀ. ਐਚ.ਐੱਸ. ਭੁੱਲਰ ਵਲੋਂ ਮੁੜ ਹਾਈ ਕੋਰਟ ਤੋਂ ਨਿਯਮਿਤ ਜ਼ਮਾਨਤ ਦੀ ਮੰਗ

ਅਜੀਤ ਡੈਸਕ 21-06-2026

ਸੁਪਰੀਮ ਕੋਰਟ ਵਲੋਂ ਰਾਹਤ ਮੰਗਣ ਦੀ ਛੋਟ ਨੂੰ ਬਣਾਇਆ ਆਧਾਰ
ਚੰਡੀਗੜ੍ਹ, 20 ਜੂਨ (ਪ੍ਰੋ. ਅਵਤਾਰ ਸਿੰਘ) - ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦਿਆਂ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਹੈ। ਭੁੱਲਰ ਨੇ ਇਹ ਪਟੀਸ਼ਨ ਉਸ ਛੋਟ ਦਾ ਹਵਾਲਾ ਦਿੰਦਿਆਂ ਦਾਇਰ ਕੀਤੀ ਜੋ ਉਨ੍ਹਾਂ ਨੂੰ ਅਪ੍ਰੈਲ ਮਹੀਨੇ ਵਿਚ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਟਰਾਇਲ ਸ਼ੁਰੂ ਨਹੀਂ ਹੁੰਦਾ, ਤਾਂ ਉਹ ਦੁਬਾਰਾ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਐਚ.ਐਸ. ਭੁੱਲਰ ਨੂੰ ਅਕਤੂਬਰ 2025 ’ਚ ਦਰਜ ਇਕ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਟੀਸ਼ਨ ਵਿਚ ਭੁੱਲਰ ਨੇ ਦਲੀਲ ਦਿੱਤੀ ਹੈ ਕਿ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਮਾਮਲੇ ਨਾਲ ਸਬੰਧਿਤ ਸਾਰੇ ਚਲਾਨ ਅਦਾਲਤ ਵਿਚ ਦਾਖ਼ਲ ਹੋ ਚੁੱਕੇ ਹਨ। ਭੁੱਲਰ ਦਾ ਇਹ ਵੀ ਕਹਿਣਾ ਹੈ ਕਿ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਕਿਉਂਕਿ ਉਹ ਪਹਿਲਾਂ ਹੀ ਮੁਅੱਤਲ ਹਨ, ਇਸ ਲਈ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ। ਹੁਣ ਹਾਈ ਕੋਰਟ ਇਸ ਨਵੀਂ ਜ਼ਮਾਨਤ ਪਟੀਸ਼ਨ ’ਤੇ ਜਲਦ ਸੁਣਵਾਈ ਕਰੇਗੀ।

ਪਿਛਲੀ ਖ਼ਬਰ ਕੇਂਦਰ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੇ ਸਿੱਖਿਆਵਾਂ ਨੂੰ ਦੇਸ਼ ਭਰ ’ਚ ਪ੍ਰਚਾਰਨ ਲਈ ਪ੍ਰਾਜੈਕਟ ਸੀ.ਸੀ.ਆਰ.ਟੀ. ਨੂੰ... ਅਗਲੀ ਖ਼ਬਰ ਸਰਕਾਰ ਵਲੋਂ ਬਣਾਏ ਬੇਅਦਬੀ ਕਾਨੂੰਨ ਤਹਿਤ ਪਹਿਲਾ ਮੁਕੱਦਮਾ ਮੁੱਖ ਮੰਤਰੀ ਖ਼ਿਲਾਫ਼ ਦਰਜ ਕੀਤਾ ਜਾਵੇ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।