03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੰਜਾਬ ਸਰਕਾਰ ਵਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫ਼ੈਸਲਾ-ਹਰਪਾਲ ਸਿੰਘ ਚੀਮਾ

ਅਜੀਤ ਡੈਸਕ 21-06-2026

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ) - ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਵਿਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏ.ਐਲ.ਐਮ) ਵਜੋਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇਕ ਪੈ੍ੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫ਼ੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ ’ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏ.ਐਲ.ਐਮ.) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ। ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ। ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ , ਪੀ.ਐਸ.ਪੀ.ਸੀ.ਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਪ੍ਰਮੁੱਖ ਨੁਮਾਇੰਦਿਆਂ ਨਾਲ ਕੀਤੀ ਪਹਿਲੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਸਤਾ ਛੱਡਣ-ਫੈਡਰੇਸ਼ਨ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।