03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੁੱਖ ਮੰਤਰੀ ਨੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਅਜੀਤ ਡੈਸਕ 21-06-2026

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ) -ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿੱਦਿਅਕ ਲੋੜਾਂ ਨੂੰ ਪੂਰਾ ਕਰਨ ਦੀ ਸੂਬਿਆਂ ਦੀ ਸਮਰੱਥਾ ਨੂੰ ਖੋਰਾ ਲਾ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕੇਂਦਰ ਨੂੰ ਇਸ ਬਿੱਲ ’ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਸੁਧਾਰਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਹੈ, ਜੋ ਉੱਚ ਸਿੱਖਿਆ ਦੇ ਖੇਤਰ ਨੂੰ ਵੱਡੇ ਪੱਧਰ ’ਤੇ ਪ੍ਰਭਾਵਿਤ ਕਰ ਸਕਦੇ ਹਨ। ਦੇਸ਼ ਭਰ ਦੇ ਕਰੋੜਾਂ ਮਾਪਿਆਂ ਦੇ ਆਪਣੇ ਬੱਚਿਆਂ ਦੀ ਸਿੱਖਿਆ ’ਤੇ ਉਮੀਦਾਂ ਅਤੇ ਸੁਪਨੇ ਟਿਕਾਈ ਰੱਖਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ ਦੇ ਬੱਚੇ ਲਈ ਮੌਕਿਆਂ ਦਾ ਰਾਹ ਹੋਣੀ ਚਾਹੀਦੀ ਹੈ, ਨਾ ਕਿ ਪਰਿਵਾਰਾਂ ’ਤੇ ਆਰਥਿਕ ਬੋਝ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਬਿੱਲ ਦੇ ਮੌਜੂਦਾ ਸਰੂਪ ਨੂੰ ਵਾਪਸ ਲਵੇ ਅਤੇ ਇਸ ਦੀ ਵਿਆਪਕ ਸਮੀਖਿਆ ਕਰੇ।

ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ-ਇਯਾਲੀ ਅਗਲੀ ਖ਼ਬਰ ਮੁਜ਼ੱਫਰਨਗਰ ਕਤਲ ਕੇਸ ’ਚ ਫਾਸਟ-ਟਰੈਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।