08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਖੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ’ਚ ਰਹੀ ਨਾਕਾਮ- ਰਮੇਸ਼ ਸਿੰਘ ਅਰੋੜਾ

ਅਜੀਤ ਡੈਸਕ 21-06-2026

ਅੰਮ੍ਰਿਤਸਰ, 20 ਜੂਨ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਵਿਚ ਸਿੱਖ ਘੱਟਗਿਣਤੀ ਭਾਈਚਾਰੇ ਦੀ ਸੁਰੱਖਿਆ ਅਤੇ ਹਾਲ ਹੀ ‘ਚ ਮਰਦਾਨ ਦੇ ਪੰਚਾਇਤੀ ਗੁਰਦੁਆਰਾ ਸਿੰਘ ਸਭਾ ਦੇ ਸੇਵਾਦਾਰਾਂ ਦੀ ਗੁਰਦੁਆਰਾ ਸਾਹਿਬ ‘ਚ ਗੋਲੀਆਂ ਮਾਰ ਕੇ ਕੀਤੀ ਹੱਤਿਆ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੁਰੱਖਿਆ ਦੀ ਨਾਕਾਮੀ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਖੈਬਰ ਪਖਤੂਨਖਵਾ ‘ਤੇ ਸਿੱਖ ਬਰਾਦਰੀ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਰਹਿਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਸੇਵਾਦਾਰ ਜਗਨਨਾਥ ਅਤੇ ਆਸ਼ਾਵੰਤੀ ਦੀ ਇਕਲੌਤੀ ਧੀ ਇਨਸਾਫ਼ ਅਤੇ ਆਪਣੇ ਮਾਪਿਆਂ ਦੇ ਕਾਤਲਾਂ ਲਈ ਫਾਂਸੀ ਦੀ ਮੰਗ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਸਿਆਸੀ ਪਾਰਟੀ (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਦੇ ਵਰਕਰ ਜਾਂ ਮੰਤਰੀ ਵਜੋਂ ਨਹੀਂ, ਬਲਕਿ ਇਕ ਸਿੱਖ ਹੋਣ ਦੇ ਨਾਤੇ ਮੁੱਖ ਮੰਤਰੀ ਖੈਬਰ ਪਖਤੂਨਖਵਾ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਮੰਤਰੀ ਅਰੋੜਾ ਨੇ ਮੰਗ ਕੀਤੀ ਕਿ ਇਸ ਘਟਨਾ ਦੀ ਜਾਂਚ ਦਾ ਦਾਇਰਾ ਵਧਾਇਆ ਜਾਵੇ ।

ਪਿਛਲੀ ਖ਼ਬਰ ਮੋਬਾਈਲ ਕਾਰੋਬਾਰੀ ਤੋਂ 50 ਲੱਖ ਦੀ ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਚਲਾਈ ਗੋਲੀ-ਦੋ ਹਮਲਾਵਰਾਂ ’ਚੋਂ ਲੋਕਾਂ ਨੇ ਇਕ... ਅਗਲੀ ਖ਼ਬਰ ਜੈਤੋ ਹਲਕੇ ਦੀਆਂ ਸੜਕਾਂ ਦੀ ਕਿਸੇ ਨੇ ਸਾਰ ਨਹੀਂ ਲਈ -ਕੋਟਸੁਖੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।