08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੋਬਾਈਲ ਕਾਰੋਬਾਰੀ ਤੋਂ 50 ਲੱਖ ਦੀ ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਚਲਾਈ ਗੋਲੀ-ਦੋ ਹਮਲਾਵਰਾਂ ’ਚੋਂ ਲੋਕਾਂ ਨੇ ਇਕ ਕੀਤਾ ਕਾਬੂ

ਅਜੀਤ ਡੈਸਕ 21-06-2026

ਹਮਲਾਵਰ ਨੇ ਕਬੂਲਿਆ- ਗੋਲੀ ਚਲਾਉਣ ਬਦਲੇ ਮਿਲਣੇ ਸੀ ਕੇਵਲ 500 ਰੁਪਏ
ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ) - ਸਥਾਨਕ ਅਵਤਾਰ ਨਗਰ ਰੋਡ ’ਤੇ ਚੱਲ ਰਹੀ ਚਾਵਲਾ ਮੋਬਾਈਲ ਪੁਆਇੰਟ ਨਾਂਅ ਦੀ ਦੁਕਾਨ ’ਤੇ ਅੱਜ ਦੁਪਹਿਰ ਸਮੇਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀ ਚੱਲਣ ਦੀ ਆਵਾਜ਼ ਸੁਣਦੇ ਹੀ ਦੁਕਾਨ ਅੰਦਰ ਮੌਜੂਦ ਦੁਕਾਨਦਾਰ ਅਤੇ ਉਸ ਦੇ ਨਿੱਜੀ ਸੁਰੱਖਿਆ ਕਰਮੀਆਂ ਨੇ ਤੁਰੰਤ ਹਮਲਾਵਰਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ’ਚੋਂ ਇਕ ਨੂੰ ਕਾਬੂ ਕਰ ਲਿਆ। ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਇਸ ਸਬੰਧੀ ਵਾਇਰਲ ਵੀਡੀਓ ’ਚ ਨੌਜਵਾਨ ਨੂੰ ਕਾਬੂ ਕੀਤਾ ਹੋਇਆ ਹੈ ਅਤੇ ਉਸ ਨੇ ਕਬੂਲਿਆ ਕਿ ਉਹ ਗੋਪੀ ਨਾਮ ਦੇ ਆਪਣੇ ਸਾਥੀ ਨਾਲ ਆਇਆ ਸੀ, ਜਿਸ ਨੇ ਉਸ ਨੂੰ 500 ਰੁਪਏ ਦੇਣ ਦਾ ਲਾਲਚ ਦਿੱਤਾ ਅਤੇ ਦੁਕਾਨ ’ਤੇ ਗੋਲੀ ਚਲਾਉਣ ਲਈ ਕਿਹਾ ਸੀ। ਵਾਰਦਾਤ ਸਬੰਧੀ ਸੂਚਨਾ ਮਿਲਣ ’ਤੇ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਸਿਟੀ-2) ਰਾਕੇਸ਼ ਯਾਦਵ, ਏ.ਸੀ.ਪੀ (ਪੱਛਮੀ) ਆਤਿਸ਼ ਭਾਟੀਆ ਅਤੇ ਹੋਰ ਪੁਲਿਸ ਅਧਿਕਾਰੀ ਅਤੇ ਰਾਜਨੀਤਿਕ ਆਗੂ ਵੀ ਮੌਕੇ ’ਤੇ ਪਹੁੰਚ ਗਏ। ਮੌਕੇ ’ਤੇ ਪਹੁੰਚੇ ਭਾਜਪਾ ਆਗੂ ਅਮਿਤ ਤਨੇਜਾ ਨੇ ਜਾਣਕਾਰੀ ਦਿੱਤੀ ਕਿ ਪੀੜਤ ਦੁਕਾਨਦਾਰ ਵਲੋਂ ਪੁਲਿਸ ਨੂੰ ਸ਼ਿਕਾਇਤ ਕਰਕੇ ਦੱਸਿਆ ਗਿਆ ਸੀ ਕਿ ਉਸ ਨੂੰ ਕੋਈ ਵਿਅਕਤੀ ਧਮਕੀ ਦੇ ਰਿਹਾ ਹੈ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ, ਪਰ ਸ਼ਿਕਾਇਤ ਮਿਲਣ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ। ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵਲੋਂ 3 ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਮੁਲਜ਼ਮ ਤੋਂ ਇਕ ਪਿਸਤੌਲ ਅਤੇ ਵਾਰਦਾਤ ’ਚ ਇਸਤੇਮਾਲ ਕੀਤਾ ਮੋਟਰਸਾਈਕਲ ਬਰਾਮਦ ਹੋਇਆ ਹੈ। ਉਸ ਦਾ ਇਕ ਸਾਥੀ ਮੌਕੇ ’ਤੋਂ ਫ਼ਰਾਰ ਹੋ ਗਿਆ ਹੈ।

ਪਿਛਲੀ ਖ਼ਬਰ ਪੰਜਾਬ ਕਾਂਗਰਸ ’ਚ ਤਬਦੀਲੀ ਨੂੰ ਲੈ ਕੇ ਫ਼ੈਸਲਾ ਕਿਸੇ ਵੀ ਵੇਲੇ ਸੰਭਵ ਅਗਲੀ ਖ਼ਬਰ ਖੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ’ਚ ਰਹੀ ਨਾਕਾਮ- ਰਮੇਸ਼ ਸਿੰਘ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।