08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੰਜਾਬ ਕਾਂਗਰਸ ’ਚ ਤਬਦੀਲੀ ਨੂੰ ਲੈ ਕੇ ਫ਼ੈਸਲਾ ਕਿਸੇ ਵੀ ਵੇਲੇ ਸੰਭਵ

ਅਜੀਤ ਡੈਸਕ 21-06-2026

ਤਿੰਨ ਮੈਂਬਰੀ ਨਿਗਰਾਨ ਕਮੇਟੀ ਨੇ ਹਾਈਕਮਾਨ ਨੂੰ ਸੌਂਪੀ ਰਿਪੋਰਟ
ਚੰਡੀਗੜ੍ਹ, 20 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਤਬਦੀਲੀਆਂ ਨੂੰ ਲੈ ਕੇ ਕਿਸੇ ਵੀ ਵੇਲੇ ਵੱਡਾ ਫ਼ੈਸਲਾ ਸਾਹਮਣੇ ਆ ਸਕਦਾ ਹੈ। ਪਾਰਟੀ ਹਾਈਕਮਾਨ ਵਲੋਂ ਪੰਜਾਬ ਦੇ ਸਿਆਸੀ ਹਾਲਾਤ ਅਤੇ ਸੂਬਾਈ ਲੀਡਰਸ਼ਿਪ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਬਣਾਈ ਗਈ ਤਿੰਨ ਮੈਂਬਰੀ ਨਿਗਰਾਨ ਕਮੇਟੀ ਨੇ ਆਪਣੀ ਰਿਪੋਰਟ ਅੱਜ ਕਾਂਗਰਸ ਹਾਈਕਮਾਨ ਨੂੰ ਸੌਂਪ ਦਿੱਤੀ ਹੈ। ਦਿੱਲੀ ਵਿਖੇ ਪਾਰਟੀ ਪ੍ਰਧਾਨ ਮਲਿਕਅਰਜਨ ਖੜਗੇ ਦੇ ਘਰ ਤਿੰਨੇ ਨਿਗਰਾਨਾਂ ਮੀਨਾਕਸ਼ੀ ਨਟਰਾਜਨ, ਅਜੇ ਮਾਕਨ ਅਤੇ ਭਜਨ ਲਾਲ ਜਾਟਵ ਵਲੋਂ ਤਿਆਰ ਕੀਤੀ ਰਿਪੋਰਟ ਸੌਂਪੀ ਗਈ ਹੈ, ਇਸ ਮੌਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਵਲੋਂ ਰਿਪੋਰਟ ਵਾਚਣ ਤੋਂ ਬਾਅਦ ਫ਼ੈਸਲਾ ਲੈ ਲਿਆ ਗਿਆ ਹੈ ਅਤੇ ਇਹ ਫ਼ੈਸਲਾ ਕਿਸੇ ਵੀ ਵੇਲੇ ਸੰਭਵ ਦੱਸਿਆ ਜਾ ਰਿਹਾ ਹੈ। ਹੁਣ ਅੰਤਿਮ ਫ਼ੈਸਲੇ ਦੀ ਕਮਾਨ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਹੱਥਾਂ ਵਿਚ ਹੈ ਅਤੇ ਪੰਜਾਬ ਵਿਚਲੀ ਲੀਡਰਸ਼ਿਪ ਦੀਆਂ ਨਜ਼ਰਾਂ ਜਿੱਥੇ ਹੁਣ ਹਾਈ ਕਮਾਨ ਦੇ ਫ਼ੈਸਲੇ ’ਤੇ ਹਨ, ਉੱਥੇ ਕਈ ਕਾਂਗਰਸ ਆਗੂਆਂ ਦੀਆਂ ਧੜਕਣਾਂ ਵੀ ਵਧੀਆਂ ਦੱਸੀਆਂ ਜਾ ਰਹੀਆਂ ਹਨ। ਹਾਈਕਮਾਨ ਵਲੋਂ ਬਣਾਈ ਨਿਗਰਾਨ ਕਮੇਟੀ ਨੇ ਪਿਛਲੇ ਦਿਨਾਂ ਦਿੱਲੀ ਵਿਚ ਪੰਜਾਬ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਜਾਣੇ ਸਨ। ਦੱਸਿਆ ਜਾ ਰਿਹਾ ਹੈ ਕਿ ਕਮੇਟੀ ਨੇ ਹਾਈਕਮਾਨ ਨੂੰ ਸੌਂਪੀ ਆਪਣੀ ਰਿਪੋਰਟ ਵਿਚ ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤ ਦੀ ਪੂਰੀ ਤਸਵੀਰ ਪੇਸ਼ ਕੀਤੀ ਹੈ। ਦੇਰ ਰਾਤ ਇਹ ਸੂਚਨਾ ਮਿਲੀ ਹੈ ਕਿ ਕਾਂਗਰਸ ਹਾਈਕਮਾਨ ਨੇ ਕੱਲ੍ਹ ਫਿਰ ਇਕ ਮੀਟਿੰਗ ਸੱਦ ਲਈ ਹੈ।

ਪਿਛਲੀ ਖ਼ਬਰ ‘ਪਿਤਾ’ ਪਰਿਵਾਰ ਦਾ ਪਾਲਣਹਾਰ, ਬੱਚਿਆਂ ਦੇ ਸੁਪਨਿਆਂ ਦਾ ਸਿਰਜਣਹਾਰ’ ਅਗਲੀ ਖ਼ਬਰ ਮੋਬਾਈਲ ਕਾਰੋਬਾਰੀ ਤੋਂ 50 ਲੱਖ ਦੀ ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਚਲਾਈ ਗੋਲੀ-ਦੋ ਹਮਲਾਵਰਾਂ ’ਚੋਂ ਲੋਕਾਂ ਨੇ ਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।